ਨਵੀਂ ਦਿੱਲੀ- ਦੇਸ਼ ਵਿੱਚ ਜਾਨਲੇਵਾ ਕੋਰੋਨਾਵਾਇਰਸ ਮਹਾਮਾਰੀ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ ਅੱਜ ਫਿਰ ਘੱਟ ਗਏ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 2 ਲੱਖ 34 ਹਜ਼ਾਰ 281 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 893 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ‘ਚ ਰੋਜ਼ਾਨਾ ਪਾਜ਼ੇਟੀਵਿਟੀ ਦਰ ਹੁਣ 14.50 ਫੀਸਦੀ ‘ਤੇ ਆ ਗਈ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ ਹੁਣ ਚਾਰ ਕਰੋੜ 10 ਲੱਖ 92 ਹਜ਼ਾਰ 522 ਹੋ ਗਈ ਹੈ।
Also Read: 4 ਦਿਨ ਤੱਕ ਇਨ੍ਹਾਂ ਸੂਬਿਆਂ ‘ਚ ਹੋਵੇਗੀ ਬਰਫਬਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 18 ਲੱਖ 84 ਹਜ਼ਾਰ 937 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 94 ਹਜ਼ਾਰ 91 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ ਤਿੰਨ ਲੱਖ 52 ਹਜ਼ਾਰ 784 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 87 ਲੱਖ 13 ਹਜ਼ਾਰ 494 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ।
Also Read: ਸੁਰੱਖਿਆ ਬਲਾਂ ਵਲੋਂ ਘਾਟੀ ‘ਚ 12 ਘੰਟਿਆਂ ਅੰਦਰ ਲਸ਼ਕਰ ਤੇ ਜੈਸ਼ ਦੇ 5 ਅੱਤਵਾਦੀ ਢੇਰ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 165 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 62 ਲੱਖ 22 ਹਜ਼ਾਰ 682 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 165 ਕਰੋੜ 70 ਲੱਖ 60 ਹਜ਼ਾਰ 692 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।



