ਰਾਹਤ ਦੀ ਖਬਰ: ਭਾਰਤ ’ਚ ਹੋਰ ਘਟੀ ਕੋਰੋਨਾ ਦੀ ਰਫ਼ਤਾਰ, ਇੰਨੇ ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ- ਭਾਰਤ (India) ’ਚ 147 ਦਿਨਾਂ ਬਾਅਦ ਇਕ ਦਿਨ ਵਿਚ ਕੋਰੋਨਾ ਵਾਇਰਸ (Coronavirus) ਦੇ ਸਭ ਤੋਂ ਘੱਟ 28,204 ਨਵੇਂ ਮਾਮਲੇ (New cases) ਸਾਹਮਣੇ ਆਏ…

ਨਵੀਂ ਦਿੱਲੀ- ਭਾਰਤ (India) ’ਚ 147 ਦਿਨਾਂ ਬਾਅਦ ਇਕ ਦਿਨ ਵਿਚ ਕੋਰੋਨਾ ਵਾਇਰਸ (Coronavirus) ਦੇ ਸਭ ਤੋਂ ਘੱਟ 28,204 ਨਵੇਂ ਮਾਮਲੇ (New cases) ਸਾਹਮਣੇ ਆਏ ਹਨ। ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 3,19,98,158 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਯਾਨੀ ਕਿ ਸਰਗਰਮ ਮਾਮਲਿਆਂ ਦੀ ਗਿਣਤੀ 139 ਦਿਨਾਂ ਬਾਅਦ ਸਭ ਤੋਂ ਘੱਟ 3,88,508 ਹੋਈ। 

ਪੜੋ ਹੋਰ ਖਬਰਾਂ: ਅੰਮ੍ਰਿਤਸਰ: ਸਕੂਲ ਬੱਸ ਨੇ ਮਾਰੀ ਕਾਰ ਨੂੰ ਜ਼ਬਰਦਸਤ ਟੱਕਰ, 2 ਦੀ ਮੌਤ

ਕੇਂਦਰੀ ਸਿਹਤ ਮੰਤਰਾਲਾ (Health Ministry) ਵਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 97.45 ਫ਼ੀਸਦੀ ਹੋ ਗਈ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਧ ਦਰ ਹੈ। ਦੇਸ਼ ਵਿਚ ਵਾਇਰਸ ਕਾਰਨ 373 ਹੋਰ ਲੋਕਾਂ ਦੀ ਮੌਤ ਮਗਰੋਂ ਮਿ੍ਰਤਕਾਂ ਦਾ ਅੰਕੜਾ ਵੱਧ ਕੇ 4,28,682 ਹੋ ਗਿਆ ਹੈ। ਅਜੇ ਵੀ 3,19,98,158 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 1.21 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 13,680 ਦੀ ਕਮੀ ਆਈ ਹੈ। 

ਪੜੋ ਹੋਰ ਖਬਰਾਂ: ਟਿਫਿਨ ਬੰਬ ਮਿਲਣ ਤੋਂ ਬਾਅਦ ਪੰਜਾਬ ਭਰ ‘ਚ ਹਾਈ ਅਲਰਟ, ਐਡਵਾਈਜ਼ਰੀ ਜਾਰੀ

ਦੇਸ਼ ’ਚ ਹੁਣ ਤੱਕ ਕੁੱਲ 3,11,80,968 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਮੌਤ ਦਰ 1.34 ਫ਼ੀਸਦੀ ਹੈ। ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਟੀਕਿਆਂ ਦੀਆਂ ਕੁੱਲ 51.45 ਕਰੋੜ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 48,32,78,545 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚ 15,11,313 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ। 

Leave a Reply

Your email address will not be published. Required fields are marked *