ਭਾਰਤ ’ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, ਰੋਜ਼ਾਨਾ ਦੇ ਮਾਮਲਿਆਂ ‘ਚ ਹੋ ਰਿਹਾ ਵਾਧਾ

ਨਵੀਂ ਦਿੱਲੀ: ਭਾਰਤ ਵਿਚ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਦਾ ਕਹਿਰ ਮੁੜ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 46,759 ਨਵੇਂ ਮਾਮਲੇ ਸਾਹਮਣੇ…

ਨਵੀਂ ਦਿੱਲੀ: ਭਾਰਤ ਵਿਚ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਦਾ ਕਹਿਰ ਮੁੜ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 46,759 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ ਨੂੰ ਪੀੜਤਾਂ ਦੀ ਗਿਣਤੀ ਵਧ ਕੇ 3,26,49,947 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਚੌਥੇ ਦਿਨ ਵਾਧਾ ਹੋਇਆ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਵਾਇਰਸ ਨਾਲ 509 ਹੋਰ ਲੋਕਾਂ ਦੀ ਮੌਤ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,37,370 ਹੋ ਗਈ। ਕੋਵਿਡ-19 ਨਾਲ ਮੌਤ ਦਰ 1.34 ਫ਼ੀਸਦੀ ਹੈ। 

ਪੜੋ ਹੋਰ ਖਬਰਾਂ: ਐਮੀ ਵਿਰਕ ਦੇ ਹੱਕ ‘ਚ ਆਇਆ ਕਿਸਾਨ ਮੋਰਚਾ, ਪੋਸਟ ਪਾ ਆਖੀ ਇਹ ਗੱਲ

ਦੇਸ਼ ’ਚ ਇਲਾਜ ਅਧੀਨ ਯਾਨੀ ਕਿ ਸਰਗਰਮ ਕੇਸਾਂ ਦੀ ਗਿਣਤੀ ਵੱਧ ਕੇ 3,59,775 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 1.10 ਫ਼ੀਸਦੀ ਹੈ। ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਰਾਸ਼ਟਰੀ ਦਰ 97.56 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 14,876 ਮਾਮਲਿਆਂ ਦਾ ਵਾਧਾ ਹੋਇਆ ਹੈ। ਦੇਸ਼ ਵਿਚ ਹੁਣ ਤੱਕ ਕੁੱਲ 3,18,52,802 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। 

ਪੜੋ ਹੋਰ ਖਬਰਾਂ: ਮਜੀਠਾ ‘ਚ ਯੂਥ ਕਾਂਗਰਸ ਪੰਜਾਬ ਜਨਰਲ ਸਕੱਤਰ ‘ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ

ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿਚ ਸ਼ਨੀਵਾਰ ਦੀ ਸਵੇਰ ਤੱਕ ਕੋਵਿਡ-19 ਰੋਕੂ ਟੀਕਿਆਂ ਦੀ ਕੁੱਲ 62.29 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਉੱਥੇ ਹੀ ਇਸ ਵਾਇਰਸ ’ਤੇ ਨਕੇਲ ਕੱਸਣ ਲਈ ਭਾਰਤ ਵਿਚ ਵੱਡੀ ਗਿਣਤੀ ’ਚ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 51,68,87,602 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ 17,61,110 ਨਮੂਨਿਆਂ ਦੀ ਜਾਂਚ ਸ਼ੁੱਕਰਵਾਰ ਯਾਨੀ ਕਿ ਕੱਲ੍ਹ ਕੀਤੀ ਗਈ। 

ਪੜੋ ਹੋਰ ਖਬਰਾਂ: ਜੱਲਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ਬਰਦਸਤ ਵਿਰੋਧ

Leave a Reply

Your email address will not be published. Required fields are marked *