ਕੈਨੇਡੀਅਨ ਡਿਪਲੋਮੈਂਟ ਉੱਤੇ ਭਾਰਤ ਨੇ ਕੀਤੀ ਵੱਡੀ ਕਾਰਵਾਈ, ਜਾਣੋ ਪੂਰਾ ਵਿਵਾਦ

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ…

ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ। ਭਾਰਤ ਸਰਕਾਰ ਨਿੱਝਰ ਦੇ ਕਤਲ ਦੇ ਦੋਸ਼ਾਂ ਨੂੰ ਰੱਦ ਕਰਦੀ ਰਹੀ ਹੈ। ਨਿੱਝਰ ਦੇ ਕਤਲ ਵਿੱਚ ਭਾਰਤ ਦੀ ਭੂਮਿਕਾ ਦੀ ਜਾਂਚ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਦੇ ਚੋਟੀ ਦੇ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਹੈ।  ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਵੀ ਵੱਡੀ ਕਾਰਵਾਈ ਕੀਤੀ ਗਈ ਹੈ ਅਤੇ ਇਸਦੇ ਤਹਿਤ ਕੈਨੇਡੀਅਨ ਕੂਟਨੀਤਕ Olivier Sylvestre ਨੂੰ ਹਟਾ ਦਿੱਤਾ ਗਿਆ ਹੈ।

ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਸੀ ਅਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੱਤੀ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ। 

 

 

Leave a Reply

Your email address will not be published. Required fields are marked *