ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਇਕ ਪਾਸੇ ਜਿੱਥੇ ਕਰਤਾਰਪੁਰ ਲਾਂਘੇ ਦੇ ਨਾਲ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੀਆਂ ਵਿੱਚ ਨੇੜਤਾ ਆਈ ਹੈ। ਜਿਸ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਰਤਾਰਪੁਰ ਲਾਂਘੇ ਦੇ ਨਾਲ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੀਆਂ ਵਿੱਚ ਸੁਧਾਰ ਦੀ ਆਸ ਦਿਖ ਰਹੀ ਹੈ। ਪਰ ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਵੱਲੋਂ ਭਾਰਤੀ ਡਿਪਲੋਮੇਟਸ ਨੂੰ ਤੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਵਿੱਚ ਭਾਰਤੀ ਡਿਪਲੋਮੇਟਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਇਹਨਾਂ ਹੀ ਨਹੀਂ ਭਾਰਤੀ ਡਿਪਲੋਮੇਟਸ ਨੂੰ ਇੰਟਰਨੈੱਟ ਸੇਵਾਵਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਹਨ।
ਸੂਤਰਾਂ ਤੋ ਇਹ ਵੀ ਪਤਾ ਚਲਿਆ ਹੈ ਕਿ ਪਾਕਿਸਤਾਨ ਵਿੱਚ ਭਾਰਤ ਸਰਕਾਰ ਦੀ ਵੈੱਬਸਾਈਟ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਨਾਲ ਹੀ ਭਾਰਤੀ ਡਿਪਲੋਮੇਟਸ ਨੂੰ ਬੁਨਿਆਦੀ ਸਹੁਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆ ਹਨ। ਇਸ ਤੋਂ ਇਲਾਵਾ ਵੀ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਭਾਰਤੀ ਡਿਪਲੋਮੇਟਸ ਦੇ ਘਰ ਦੀ ਬਿਜਲੀ ਵੀ ਕੱਟੀ ਜਾ ਰਹੀ ਹੈ। ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਪਾਕਿਸਤਾਨ ਨੇ ਸਮਝੌਤੇ ਦੀ ਉਲੰਘਣਾ ਕੀਤਾ ਹੈ ਹੁਣ ਦੇਖਣਾ ਹੋਵੇਗਾ ਕਿ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਦੇ ਰਿਸ਼ਤੀਆਂ ਵਿੱਚ ਕੀ ਫਰਕ ਪੈਂਦਾ ਹੈ।

