IPL ਉੱਤੇ ਕੋਰੋਨਾ ਹੋਇਆ ਹਾਵੀ, ਬੀਸੀਸੀਆਈ ਨੇ ਲੀਗ ਅਣਮਿੱਥੇ ਸਮੇਂ ਲਈ ਟਾਲੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਪੂਰੇ ਦੇਸ਼ ਵਿਚ ਲਾਕਡਾਊਨ 3 ਮਈ ਤੱਕ ਵਧਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਭਾਰਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਪੂਰੇ ਦੇਸ਼ ਵਿਚ ਲਾਕਡਾਊਨ 3 ਮਈ ਤੱਕ ਵਧਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ(ਬੀਸੀਸੀਆਈ) ਨੇ ਇੰਡੀਅਨ ਪ੍ਰੀਮੀਅਰ ਲੀਗ(ਆਈਪੀਐਲ) ਨੂੰ ਵੀ ਅਣਮਿੱਥੇ ਸਮੇਂ ਲਈ ਟਾਲਣ ਦਾ ਫ਼ੈਸਲਾ ਕੀਤਾ ਹੈ ਜਿਸ ਦਾ ਅੱਜ ਬੁੱਧਵਾਰ ਨੂੰ ਅਧਿਕਾਰਕ ਤੌਰ ਉੱਤੇ ਐਲਾਨ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਬੀਤੇ ਦਿਨ ਖਬਰ ਇਹ ਆਈ ਸੀ ਕਿ ਆਈਪੀਐਲ ਨੂੰ ਲਾਕਡਾਊਨ ਵਧਾਉਣ ਕਰਕੇ 3 ਮਈ ਤੱਕ ਟਾਲਿਆ ਜਾਵੇਗਾ ਹਾਲਾਂਕਿ ਉਸ ਵੇਲੇ ਅਧਿਕਾਰਕ ਤੌਰ ਤੇ ਕੋਈ ਪੁਸ਼ਟੀ ਨਹੀਂ ਹੋ ਪਾਈ ਸੀ ਪਰ ਹੁਣ ਬੀਸੀਸੀਆਈ ਨੇ ਟੂਰਨਾਮੈਂਟ ਨੂੰ ਅਣਮਿੱਥੇ ਸਮੇਂ ਲਈ ਟਾਲਣ ਬਾਰੇ ਖੁਦ ਐਲਾਨ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਸਦੰਰਭ ਵਿਚ ਟੂਰਨਾਮੈਂਟ ਦੇ ਸਾਰੇ ਅੱਠ ਫਰੈਂਚਾਈਜੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਲੀਗ ਰੱਦ ਨਹੀਂ ਕੀਤੀ ਗਈ ਬਲਕਿ ਟਾਲੀ ਗਈ ਹੈ ਤੇ ਹਾਲਾਤ ਠੀਕ ਹੋਣ ਤੋਂ ਬਾਅਦ ਇਸ ਨੂੰ ਸ਼ੁਰੂ ਕਰਨ ਸਬੰਧੀ ਮੁੜ ਵਿਚਾਰ ਕੀਤਾ ਜਾਵੇਗਾ। ਦੱਸ ਦਈਏ ਕਿ ਤੈਅ ਸ਼ਿਡੀਊਲ ਮੁਤਾਬਕ ਆਈਪੀਐਲ ਬੀਤੀ 29 ਮਾਰਚ ਤੋਂ ਸ਼ੁਰੂ ਹੋਣਾ ਸੀ ਅਤੇ ਪਹਿਲਾ ਮੁਕਾਬਲਾ ਚੇਨੰਈ ਅਤੇ ਮੁੰਬਈ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਣਾ ਸੀ ਪਰ ਉਸ ਸਮੇ ਕੋਰੋਨਾ ਦੇ ਕੇਸਾਂ ਨੂੰ ਵੱਧਦਾ ਵੇਖ ਇਹ 15 ਅਪ੍ਰੈਲ ਅਤੇ ਫਿਰ 3 ਮਈ ਤੇ ਹੁਣ ਅਣਮਿੱਥੇ ਸਮੇਂ ਲਈ ਟਾਲ ਦਿੱਤਾ ਗਿਆ ਹੈ।

Leave a Reply

Your email address will not be published. Required fields are marked *