ਕੈਲੀਫੋਰਨੀਆ : ਅਮਰੀਕਾ ਦੀ ਮਸ਼ਹੂਰ ਕੈਲੀਫੋਰਨੀਆ ਯੂਨੀਵਰਸਿਟੀ, ਬਰਕਲੇ ਵਿੱਚ ਪੋਸਟ ਗ੍ਰੈਜੂਏਸ਼ਨ ਕਰ ਰਿਹਾ 22 ਸਾਲ ਦਾ ਭਾਰਤੀ ਵਿਦਿਆਰਥੀ ਸਾਕੇਤ ਸ੍ਰੀਨਿਵਾਸਈਆ ਪਿਛਲੇ ਕਈ ਦਿਨਾਂ ਤੋਂ ਲਾਪਤਾ ਹੈ। ਕਰਨਾਟਕ ਦਾ ਰਹਿਣ ਵਾਲਾ ਸਾਕੇਤ ਮੰਗਲਵਾਰ, 10 ਫ਼ਰਵਰੀ ਤੋਂ ਬਾਅਦ ਵਾਪਸ ਨਹੀਂ ਆਇਆ ਤਾਂ ਇਸ ਦੌਰਾਨ ਉਸ ਦੇ ਪਰਿਵਾਰ ਅਤੇ ਦੋਸਤਾਂ ਵਿੱਚ ਚਿੰਤਾ ਵੱਧ ਗਈ।
ਭਾਰਤੀ ਏਜੰਸੀ ਨੇ ਕੀਤੀ ਪੋਸਟ ਸਾਂਝੀ
Consulate General of India in San Francisco is deeply concerned about the disappearance of Saketh Sreenivasaiah, an Indian post-graduate student of UC Berkeley, hailing from the State of Karnataka. The Consulate is in touch with the family and also is in contact with the…
— India in San Francisco (@CGISFO) February 14, 2026
ਸੈਨ ਫਰਾਂਸਿਸਕੋ (ਕੈਲੀਫੋਰਨੀਆ) ਸਥਿਤ ਭਾਰਤੀ ਏਜੰਸੀ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ‘ਐਕਸ’ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਏਜੰਸੀ ਨੇ ਕਿਹਾ ਕਿ ਉਹ ਸਾਕੇਤ ਨੂੰ ਲੱਭਣ ਲਈ ਸਥਾਨਕ ਅਮਰੀਕੀ ਅਧਿਕਾਰੀਆਂ ਅਤੇ ਉਸ ਦੇ ਪਰਿਵਾਰ ਨਾਲ ਲਗਾਤਾਰ ਸੰਪਰਕ ਵਿੱਚ ਹਨ। ਭਾਰਤੀ ਅਧਿਕਾਰੀਆਂ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।
ਪਾਰਕ ਹਿੱਲਜ਼ ਇਲਾਕੇ ‘ਚੋਂ ਮਿਲਿਆ ਸਾਮਾਨ
ਸਾਕੇਤ ਦਾ ਬੈਗ ਪਾਰਕ ਹਿੱਲਜ਼ ਇਲਾਕੇ ਵਿੱਚ ਇੱਕ ਘਰ ਦੇ ਬਾਹਰੋਂ ਮਿਲਿਆ ਹੈ। ਪੁਲਿਸ ਮੁਤਾਬਕ ਸਾਕੇਤ ਨੂੰ ਆਖਰੀ ਵਾਰ ਡਵਾਈਟ ਵੇਅ ਦੇ 1700 ਬਲਾਕ ਵਿੱਚ ਦੇਖਿਆ ਗਿਆ ਸੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਉਸ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਸੂਚਿਤ ਕੀਤਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਕੋਲਕਾਤਾ ਹਵਾਈ ਅੱਡੇ ‘ਤੇ ਹੜਕੰਪ: ਸ਼ਿਲਾਂਗ ਜਾਣ ਵਾਲੀ ਇੰਡੀਗੋ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


