ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰਾਹੁਲ ਗਾਂਧੀ ਦੇ ਅਸਤੀਫਾ ਦੇਣ ਤੋਂ ਬਾਅਦ ਇਕ ਹੋਰ ਯੂਥ ਨੇ ਪਾਰਟੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰਾਹੁਲ ਗਾਂਧੀ ਨੂੰ ਲਿਖ ਕੇ ਅਸਤੀਫਾ ਭੇਜਿਆ ਹੈ।
ਉਹਨਾਂ ਨੇ ਆਪਣਾ ਅਸਤੀਫਾ ਦਿੰਦੇ ਹੋਏ ਕਿਹਾ ਕਿ ਮੈ ਲੋਕ ਸਭਾ ਚੋਣਾਂ ਚ ਹੋਈ ਹਾਰ ਦਾ ਜਿੰਮੇਵਾਰੀ ਲੈਂਦਾ ਹੈ। ਜਿਸ ਕਾਰਨ ਉਹ ਪ੍ਰਧਾਨਗੀ ਤੋਂ ਆਪਣਾ ਅਸਤੀਫਾ ਦਿੰਦੇ ਹਨ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਵੀ ਆਪਣਾ ਪਾਰਟੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ ਤੇ ਉਹਨਾਂ ਨੇ ਵੀ ਇਹ ਕਿਹਾ ਸੀ ਕਿ ਉਹ ਮਿਸ਼ਨ 19 ਦੇ ਹਾਰ ਦੀ ਜਿੰਮ੍ਹੇਵਾਰੀ ਲੈਂਦੇ ਹਨ।

