ਗੁਰਦਾਸਪੁਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਕੁੱਟਮਾਰ: ਪਰਿਵਾਰ ਨੇ ਜੇਲ੍ਹ ਬਾਹਰ ਲਗਾਇਆ ਧਰਨਾ, ਸੁਰੱਖਿਆ ਦੀ ਕੀਤੀ ਮੰਗ

ਗੁਰਦਾਸਪੁਰ : ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਦੀਆਂ ਦਰਮਿਆਨ ਹੋਈ ਝੜਪ ਦਾ ਮਾਮਲਾ ਗਰਮਾ ਗਿਆ ਹੈ। ਜੇਲ੍ਹ ਅੰਦਰ ਕਥਿਤ ਤੌਰ ‘ਤੇ ਕੁੱਟਮਾਰ ਦਾ ਸ਼ਿਕਾਰ ਹੋਏ ਬੰਦੀ…

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਦੀਆਂ ਦਰਮਿਆਨ ਹੋਈ ਝੜਪ ਦਾ ਮਾਮਲਾ ਗਰਮਾ ਗਿਆ ਹੈ। ਜੇਲ੍ਹ ਅੰਦਰ ਕਥਿਤ ਤੌਰ 'ਤੇ ਕੁੱਟਮਾਰ ਦਾ ਸ਼ਿਕਾਰ

ਗੁਰਦਾਸਪੁਰ : ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਦੀਆਂ ਦਰਮਿਆਨ ਹੋਈ ਝੜਪ ਦਾ ਮਾਮਲਾ ਗਰਮਾ ਗਿਆ ਹੈ। ਜੇਲ੍ਹ ਅੰਦਰ ਕਥਿਤ ਤੌਰ ‘ਤੇ ਕੁੱਟਮਾਰ ਦਾ ਸ਼ਿਕਾਰ ਹੋਏ ਬੰਦੀ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਜੇਲ੍ਹ ਦੇ ਮੁੱਖ ਗੇਟ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕੈਦੀ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ ਅਤੇ ਉਸ ਨੂੰ ਤੁਰੰਤ ਕਿਸੇ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਕੀ ਹੈ ਪੂਰਾ ਮਾਮਲਾ ਅਤੇ ਜੇਲ੍ਹ ਪ੍ਰਸ਼ਾਸਨ ਦੀ ਖ਼ਾਮੋਸ਼ੀ?

ਪਰਿਵਾਰਕ ਮੈਂਬਰਾਂ ਮੁਤਾਬਕ ਬੀਤੇ ਦਿਨੀਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਦੋ ਧਿਰਾਂ ਵਿਚਕਾਰ ਹੋਈ ਭਿਆਨਕ ਝੜਪ ਦੌਰਾਨ ਦੋ ਕੈਦੀ ਜ਼ਖ਼ਮੀ ਹੋ ਗਏ ਸਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ਨੂੰ ਦਬਾਉਂਦੇ ਹੋਏ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਬਾਅਦ ਵਿੱਚ ਜਦੋਂ ਜ਼ਖ਼ਮੀ ਕੈਦੀ ਅਰਸ਼ਦੀਪ ਸਿੰਘ ਨੇ ਜੇਲ੍ਹ ਅੰਦਰੋਂ ਫ਼ੋਨ ਕਰਕੇ ਆਪਣੇ ਪਰਿਵਾਰ ਨੂੰ ਸਾਰੀ ਹੱਡਬੀਤੀ ਸੁਣਾਈ, ਤਾਂ ਪਰਿਵਾਰ ਦੇ ਪੈਰਾਂ ਹੋਂਦੋਂ ਜ਼ਮੀਨ ਖਿਸਕ ਗਈ। ਪਰਿਵਾਰ ਦਾ ਦੋਸ਼ ਹੈ ਕਿ ਹਮਲੇ ਦੌਰਾਨ ਜਾਣਬੁੱਝ ਕੇ ਜੇਲ੍ਹ ਦੇ ਕੁਝ ਕੈਮਰੇ ਵੀ ਬੰਦ ਕੀਤੇ ਗਏ ਸਨ।

ਪਟਿਆਲਾ ਤੋਂ ਗੁਰਦਾਸਪੁਰ ਤਬਦੀਲੀ ਬਾਅਦ ਲਗਾਤਾਰ ਵਧਿਆ ਖ਼ਤਰਾ

ਪੀੜਤ ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਅਰਸ਼ਦੀਪ ਸਿੰਘ ਪਿਛਲੇ ਕਰੀਬ ਨੌਂ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹੈ। ਪਹਿਲਾਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਸੀ, ਜਿੱਥੋਂ ਕਰੀਬ ਡੇਢ ਮਹੀਨਾ ਪਹਿਲਾਂ ਉਸ ਨੂੰ ਗੁਰਦਾਸਪੁਰ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਗੁਰਦਾਸਪੁਰ ਆਉਣ ਤੋਂ ਬਾਅਦ ਹੀ ਉਸ ‘ਤੇ ਕਈ ਵਾਰ ਜਾਨਲੇਵਾ ਹਮਲੇ ਹੋ ਚੁੱਕੇ ਹਨ। ਕੁਝ ਦਿਨ ਪਹਿਲਾਂ ਸ਼ਾਮ ਵੇਲੇ ਜੇਲ੍ਹ ਅੰਦਰ ਅਚਾਨਕ ਵੱਡੇ ਪੱਧਰ ‘ਤੇ ਹੂਟਰ ਵੱਜਣ ਨਾਲ ਆਸ-ਪਾਸ ਦੇ ਇਲਾਕੇ ਵਿੱਚ ਵੀ ਸਹਿਮ ਦਾ ਮਾਹੌਲ ਬਣ ਗਿਆ ਸੀ, ਅਤੇ ਪਰਿਵਾਰ ਦਾ ਦਾਅਵਾ ਹੈ ਕਿ ਉਸੇ ਸਮੇਂ ਅਰਸ਼ਦੀਪ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਪ੍ਰਸ਼ਾਸਨਿਕ ਬੇਰੁਖ਼ੀ ਖ਼ਿਲਾਫ਼ ਪਰਿਵਾਰ ਦੀ ਚੇਤਾਵਨੀ

ਜ਼ਖ਼ਮੀ ਕੈਦੀ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸੰਬੰਧੀ ਐਸ.ਪੀ. ਅਮ੍ਰਿਤਪਾਲ ਸਿੰਘ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਅਨੁਸਾਰ ਅਧਿਕਾਰੀਆਂ ਨੇ ਕਿਹਾ ਹੈ ਕਿ ਜੇਕਰ ਉਹ ਡੀ.ਜੀ.ਪੀ. ਜੇਲ੍ਹਾਂ ਪੰਜਾਬ ਨਾਲ ਗੱਲ ਕਰਵਾ ਦੇਣ ਤਾਂ ਕੈਦੀ ਨੂੰ ਤਬਦੀਲ ਕੀਤਾ ਜਾ ਸਕਦਾ ਹੈ। ਪਰਿਵਾਰ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਬੇਹੱਦ ਗ਼ਰੀਬ ਹਨ ਅਤੇ ਉਨ੍ਹਾਂ ਲਈ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਨਾ ਸੰਭਵ ਨਹੀਂ ਹੈ।

ਭਾਵੇਂ ਜੇਲ੍ਹ ਪ੍ਰਸ਼ਾਸਨ ਨੂੰ ਲਿਖਤੀ ਅਰਜ਼ੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਪਰਿਵਾਰ ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਅਰਸ਼ਦੀਪ ਸਿੰਘ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਉਸ ਨੂੰ ਕਿਸੇ ਹੋਰ ਜੇਲ੍ਹ ਵਿੱਚ ਸ਼ਿਫਟ ਨਾ ਕੀਤਾ ਗਿਆ, ਤਾਂ ਉਹ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਜੇਲ੍ਹ ਦੇ ਬਾਹਰ ਵੱਡੇ ਪੱਧਰ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Nabha’s daughter shines at the Asian Games: ਮਨਪ੍ਰੀਤ ਕੌਰ ਨੇ ਸ਼ਾਟਪੁਟ ਵਿੱਚ ਜਿੱਤਿਆ ਕਾਂਸੇ ਦਾ ਤਗ਼ਮਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *