ਬਰਨਾਲਾ : ਬਰਨਾਲਾ ਪੁਲਿਸ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਕਤਲ ‘ਚ ਸ਼ਾਮਲ ਸਾਰੇ ਚਾਰਾਂ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਵਿਚੋਂ ਇਕ ਮੁਲਜ਼ਮ ਪਰਮਜੀਤ ਸਿੰਘ ਪੰਮਾ ਨੇ ਪੁਲਿਸ ‘ਤੇ ਗੋਲ਼ੀ ਚਲਾਈ ਤਾਂ ਜਵਾਬੀ ਕਾਰਵਾਈ ‘ਚ ਪੰਮਾ ਨੂੰ ਗੋਲ਼ੀ ਲੱਗ ਗਈ। ਉਸ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ 1 ਪਿਸਤੌਲ ਅਤੇ 2 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।
.@BarnalaPolice has arrested all 4 accused involved in the killing of HC Darshan Singh after a brief encounter in which one of the accused got injured
1 pistol & 2 live cartridges have been recovered from the accused (1/2) pic.twitter.com/XwDsfEfebz
— DGP Punjab Police (@DGPPunjabPolice) October 24, 2023
