ਕਿਨਸ਼ਾਸਾ : ਉੱਤਰ-ਪੱਛਮੀ ਕਾਂਗੋ ਵਿੱਚ ਭਾਰੀ ਮੀਂਹ ਦੇ ਚਲਦਿਆਂ ਜ਼ਮੀਨ ਖਿਸਕਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਕਈ ਘਰ ਢਹਿ ਗਏ ਹਨ ਅਤੇ ਕੁਝ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਬਚਾਅ ਟੀਮ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਅਧਿਕਾਰੀਆਂ ਮੁਤਾਬਕ ਇਹ ਘਟਨਾ ਮੋਂਗਲਾ ਸੂਬੇ ਦੇ ਲਿਸਲ ਸ਼ਹਿਰ 'ਚ ਕਾਂਗੋ ਨਦੀ ਦੇ ਕੰਢੇ 'ਤੇ ਵਾਪਰੀ।ਮਰਨ ਵਾਲੇ ਲੋਕ ਪਹਾੜ ਦੇ ਹੇਠ ਬਣੇ ਮਕਾਨਾਂ ਵਿਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਨੇ ਬਹੁਤ ਨੁਕਸਾਨ ਕੀਤਾ ਹੈ, ਕਈ ਘਰ ਜ਼ਮੀਨ ਖਿਸਕਣ ਨਾਲ ਢਹਿ ਗਏ ਹਨ। ਸੂਬੇ ਦੇ ਗਵਰਨਰ ਨੇ ਕਿਹਾ ਕਿ ਮਲਬੇ ਨੂੰ ਹਟਾਉਣ ਅਤੇ ਲੋਕਾਂ ਨੂੰ ਬਚਾਉਣ ਲਈ ਮਸ਼ੀਨਰੀ ਦੀ ਸਖ਼ਤ ਲੋੜ ਹੈ। ਰਾਜਪਾਲ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸੂਬੇ ਭਰ ਵਿੱਚ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।
ਗਵਰਨਰ ਸੀਜ਼ਰ ਲਿਮਬਾਯਾ ਮਬਾਂਗਿਸਾ ਨੇ ਕਿਹਾ ਕਿ ਜ਼ਮੀਨ ਖਿਸਕਣ ਵਾਲੇ ਖੇਤਰ ਤੋਂ ਮਲਬਾ ਹਟਾਉਣ ਅਤੇ ਬਚੇ ਲੋਕਾਂ ਨੂੰ ਬਚਾਉਣ ਲਈ ਮਸ਼ੀਨਰੀ ਦੀ ਸਖ਼ਤ ਲੋੜ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸੂਬੇ ਭਰ ਵਿੱਚ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jalandhar Road Accident : जालंधर में हुआ दर्दनाक हादसा, गाड़ी की खिड़कियां काटकर निकाले शव
Health news: डायबिटीज के मरीजों के लिए बेहद कारगर है ये चीजें, आज ही करों डाइट में शामिल
PP constable Result 2024: पंजाब पुलिस कांस्टेबल पद के लिए आयोजित लिखित परीक्षा का परिणाम जारी, यहां चेक करें रिजल्ट