ਇਕ ਸਿੱਖ ਵਿਅਕਤੀ ਨੂੰ ਨੰਗਾ ਕਰ ਕੇ ਕੁੱਟਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦਰਅਸਲ ਇਹ ਵੀਡੀਓ ਪਾਕਿਸਤਾਨ ਦੀ ਦੱਸੀ ਜਾ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਅੰਦਰ ਘੱਟ ਗਿਣਤੀਆਂ ਦੀ ਸੁਰੱਖਿਆ ’ਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਵਿਸਾਖੀ ਵਾਲੇ ਦਿਨ ਪਾਕਿਸਤਾਨ ਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ.ਐਲ.ਪੀ.) ਵਲੋਂ ਬਣਾਇਆ ਵੀਡੀਓ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ।
ਇਸ ਵੀਡੀਓ ਨੂੰ ਭਾਰਤ ਅੰਦਰ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਮਨਜਿੰਦਰ ਸਿਰਸਾ ਨੇ ਸੋਸ਼ਲ ਮੀਡੀਆ (ਐਕਸ) ’ਤੇ ਪੋਸਟ ਕੀਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਸਿਰਸਾ ਨੇ ਵੀਡੀਓ ਪੋਸਟ ਕਰਦਿਆਂ ਲਿਖਿਆ, ‘‘ਪਾਕਿਸਤਾਨ ਤੋਂ ਬੇਹੱਦ ਘਟੀਆ ਵੀਡੀਓ ਸਾਹਮਣੇ ਆਇਆ ਹੈ, ਜਿਸ ’ਚ ਇਕ ਸਿੱਖ ਵਿਅਕਤੀ ਨੂੰ ਨੰਗਾ ਕਰ ਦਿੱਤਾ ਗਿਆ। ਪੈਰ ਬੰਨ੍ਹੇ ਹੋਏ ਸਨ। ਪੱਗ ਉਤਾਰ ਦਿੱਤੀ ਗਈ। ਫਿਰ ਉਸ ਨੂੰ ਡੰਡਿਆਂ ਨਾਲ ਕੁੱਟਿਆ ਗਿਆ। ਵੀਡੀਓ ’ਤੇ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ.ਐਲ.ਪੀ.) ਦਾ ਲੋਗੋ ਹੈ।
ਮੈਨੂੰ ਦਸਿਆ ਗਿਆ ਕਿ ਟੀਐਲਪੀ ਦੇ ਕੱਟੜਪੰਥੀਆਂ ਨੇ ਇਕ ਨਿਰਦੋਸ਼ ਸਿੱਖ ਨੂੰ ਸਿਰਫ ਇਸ ਲਈ ਕੁੱਟਿਆ ਕਿਉਂਕਿ ਉਹ ਵਿਸਾਖੀ ਮਨਾ ਰਿਹਾ ਸੀ।’’ ਸਿਰਸਾ ਨੇ ਇਸ ਮਾਮਲੇ ’ਚ ਪਾਕਿਸਤਾਨ ਸਰਕਾਰ ਦੇ ਪ੍ਰਧਾਨ ਮੰਤਰੀ ਦੀ ਚੁੱਪੀ ਨੂੰ ਦੁਖਦਾਈ ਦਸਿਆ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁਕਣ ਦੀ ਮੰਗ ਕੀਤੀ ਹੈ।
ਉਧਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਵੀਡੀਓ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਸਰਕਾਰ ਨੂੰ ਚਿੱਠੀ ਲਿਖੇਗੀ। ਪਾਕਿਸਤਾਨ ਵਿਚ ਸਿੱਖਾਂ ਅਤੇ ਘੱਟ ਗਿਣਤੀਆਂ ਨਾਲ ਅਣਮਨੁੱਖੀ ਵਿਵਹਾਰ ਕਰਨਾ ਸਹੀ ਨਹੀਂ ਹੈ।ਜਾਣੋ ਕੀ ਹੈ ਟੀਐਲਪੀ?
ਤਹਿਰੀਕ-ਏ-ਲਬੈਕ ਪਾਕਿਸਤਾਨ ’ਚ ਇਕ ਕੱਟੜ-ਸੱਜੇ ਪੱਖੀ ਇਸਲਾਮਿਕ ਕੱਟੜਪੰਥੀ ਸਿਆਸੀ ਪਾਰਟੀ ਹੈ। ਇਸ ਦੀ ਸਥਾਪਨਾ ਤਹਿਰੀਕ-ਏ-ਲਬੈਕ ਪਾਕਿਸਤਾਨ ਦੇ ਅਮੀਰ ਮੌਲਾਨਾ ਖਾਦਿਮ ਹੁਸੈਨ ਰਿਜ਼ਵੀ ਨੇ 1 ਅਗੱਸਤ 2015 ਨੂੰ ਕੀਤੀ ਸੀ। ਰਿਜ਼ਵੀ ਨੂੰ 12 ਅਪ੍ਰੈਲ 2021 ਨੂੰ ਲੋਕਾਂ ਨੂੰ ਪ੍ਰਦਰਸ਼ਨ ਅਤੇ ਹਿੰਸਕ ਪ੍ਰਦਰਸ਼ਨਾਂ ਲਈ ਉਕਸਾਉਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ। ਰਿਜ਼ਵੀ ਨੂੰ 31 ਅਕਤੂਬਰ ਨੂੰ ਪਾਕਿਸਤਾਨ ਸਰਕਾਰ ਅਤੇ ਟੀ.ਐਲ.ਪੀ. ਦਰਮਿਆਨ ਹੋਏ ਸਮਝੌਤੇ ਤਹਿਤ ਰਿਹਾਅ ਕੀਤਾ ਗਿਆ ਸੀ। ਤਹਿਰੀਕ-ਏ-ਲਬੈਕ ਪਾਕਿਸਤਾਨ ਵਿਚ ਈਸ਼ਨਿੰਦਾ ਕਾਨੂੰਨ ਵਿਚ ਕਿਸੇ ਵੀ ਤਬਦੀਲੀ ਦੇ ਵਿਰੁਧ ਵਿਰੋਧ ਪ੍ਰਦਰਸ਼ਨ ਕਰਨ ਲਈ ਜਾਣੀ ਜਾਂਦੀ ਹੈ। ਟੀ.ਐਲ.ਪੀ. ਦੀ ਮੰਗ ਹੈ ਕਿ ਪਾਕਿਸਤਾਨ ’ਚ ਇਸਲਾਮਿਕ ਬੁਨਿਆਦੀ ਕਾਨੂੰਨ ’ਚ ਸ਼ਰੀਆ ਸਥਾਪਤ ਕੀਤੀ ਜਾਵੇ।
This barbaric video of Pakistan showing a Sikh man stripped naked, legs tied, turban thrown & getting beaten with rods/sticks.
— Manjinder Singh Sirsa (मोदी का परिवार) (@mssirsa) April 15, 2024
The video carries the logo of Tehreek e Labbaik Pakistan (TLP) party and I was told that TLP radicals attacked an innocent Sikh as he was celebrating the… pic.twitter.com/UVFwr0IhIw
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Aaj ka Rashifal: कुंभ-वृष राशि वाले लेनदेन में रखें सावधानी, जानें कैसा रहेगा आज का दिन
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया