LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Canada : ਹਰਦੀਪ ਨਿੱਝਰ ਕਤਲ ਮਾਮਲੇ ਵਿਚ ਵੱਡੀ ਕਾਰਵਾਈ, ਤਿੰਨ ਭਾਰਤੀ ਗ੍ਰਿਫ਼ਤਾਰ

nijjer canada

ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਕੈਨੇਡੀਅਨ ਪੁਲਿਸ ਨੇ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਇੱਕ ਕਥਿਤ ਸਮੂਹ ਦੇ ਮੈਂਬਰ ਹਨ। ਪੁਲਿਸ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਹ ਭਾਰਤੀ ਖੁਫੀਆ ਏਜੰਸੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਹੋਣ। ਪੁਲਿਸ ਦਾ ਮੰਨਣਾ ਹੈ ਕਿ ਇਸ ਮਾਮਲੇ 'ਚ ਹੋਰ ਵੀ ਸ਼ਾਮਲ ਹੋ ਸਕਦੇ ਹਨ।ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। 
ਖਬਰਾਂ ਵਿਚ ਦੱਸਿਆ ਗਿਆ ਹੈ ਕਿ ਕੈਨੇਡਾ ਦੇ ਘੱਟੋ-ਘੱਟ ਦੋ ਸੂਬਿਆਂ ਵਿਚ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਪੁਲਿਸ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ। ਸੂਤਰਾਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦੀ ਪਛਾਣ ਨਿੱਝਰ ਦੇ ਕਤਲ ਵਿੱਚ ਸ਼ਾਮਲ ਲੋਕਾਂ ਦੇ ਗਿਰੋਹ ਵਜੋਂ ਕੀਤੀ ਸੀ ਅਤੇ ਪੁਲਿਸ ਇਨ੍ਹਾਂ ’ਤੇ ਨਜ਼ਰ ਰੱਖ ਰਹੀ ਸੀ। ਪਿਛਲੇ ਸਾਲ ਸਤੰਬਰ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਹੱਥ ਹੋਣ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ, ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਆ ਗਿਆ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ 'ਬੇਹੂਦਾ' ਅਤੇ 'ਪ੍ਰੇਰਿਤ' ਕਹਿ ਕੇ ਰੱਦ ਕਰ ਦਿੱਤਾ ਸੀ। 
ਸੂਤਰਾਂ ਮੁਤਾਬਕ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰਦੁਆਰੇ ਦੇ ਬਾਹਰ ਨਿੱਝਰ ਦਾ ਜਿਸ ਦਿਨ ਕਤਲ ਹੋਇਆ ਸੀ, ਉਸ ਦਿਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਕਤਲ ਦੇ ਦੋਸ਼ ਲਾਏ ਗਏ ਹਨ। ਉਸ ਸਮੇਂ ਇਹ ਕਿਹਾ ਗਿਆ ਸੀ ਕਿ ਇਨ੍ਹਾਂ ਨੇ ਸ਼ੂਟਰ, ਡਰਾਈਵਰ ਆਦਿ ਦਾ ਕੰਮ ਕੀਤਾ। ਸੀਟੀਵੀ ਨਿਊਜ਼ ਨੇ ਇੱਕ ਸੀਨੀਅਰ ਸਰਕਾਰੀ ਸੂਤਰ ਦੇ ਹਵਾਲੇ ਨਾਲ ਦੱਸਿਆ ਕਿ ਨਿੱਝਰ ਦੇ ਕਤਲ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਭਾਰਤੀ ਨਾਗਰਿਕਾਂ ਵਜੋਂ ਹੋਈ ਪਛਾਣ
ਅਦਾਲਤੀ ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨ ਬਰਾੜ 'ਤੇ ਨਿੱਝਰ ਦੀ ਹੱਤਿਆ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹਨ। ਗਲੋਬਲ ਨਿਊਜ਼ ਦੀ ਇੱਕ ਰਿਪੋਰਟ ਵਿੱਚ, ਸ਼ੱਕੀਆਂ ਦੀ ਪਛਾਣ ਭਾਰਤੀ ਨਾਗਰਿਕਾਂ ਵਜੋਂ ਹੋਈ ਹੈ। ਇਸ ਵਿਚ ਕਿਹਾ ਗਿਆ ਸੀ, 'ਕੈਨੇਡੀਅਨ ਪੁਲਿਸ ਨੇ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਲਗਪਗ ਇਕ ਸਾਲ ਬਾਅਦ ਸ਼ੁੱਕਰਵਾਰ ਸਵੇਰੇ ਭਾਰਤੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ।

In The Market