LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਿੱਤਾ ਇਕ ਹੋਰ ਵੱਡਾ ਝਟਕਾ, ਹੁਣ ਮੁੜਨਾ ਪਵੇਗਾ ਆਪਣੇ ਦੇਸ਼ !

canda52369

Canada News : ਕੈਨੇਡਾ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਸਾਡੇ ਸਾਹਮਣੇ ਆ ਰਹੀਆ ਹਨ। ਹੁਣ ਕੈਨੇਡਾ ਦੀ ਸਰਕਾਰ ਵਿਦਿਆਰਥੀਆਂ ਨੂੰ ਲੈ ਕੇ ਸਖ਼ਤ ਹੋ ਰਹੀ ਹੈ। ਕੈਨੇਡਾ ਦੀ ਸਰਕਾਰ ਨੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ।  ਮੌਜੂਦਾ ਸਮੇਂ ਵਿੱਚ 14 ਲੱਖ ਦੇ ਕਰੀਬ ਵਿਦਿਆਰਥੀਆਂ ਪੋਸਟ ਗ੍ਰੈਜੂਏਟ ਵਰਕ ਪਰਮਿਟ ਉੱਤੇ ਕੈਨੇਡਾ ਵਿੱਚ ਕੰਮ ਕਰ ਹੇ ਹਨ। ਇੱਥੇ ਦੱਸ ਦੇਈਏ ਕਿ ਅੰਦਾਜ਼ੇ ਲਗਾਏ ਜਾ ਰਹੇ  ਹਨ ਕਿ ਉਨ੍ਹਾਂ ਨੂੰ ਅਗਲੀ ਸਾਲ ਆਪਣੇ ਦੇਸ਼ ਆਉਣਾ ਪੈ ਸਕਦਾ ਹੈ।

ਪੰਜਾਬ ਦੇ ਹਨ 5 ਲੱਖ ਵਿਦਿਆਰਥੀ

ਵਰਕ ਪਰਮਿਟ 'ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਪੰਜ ਸਾਲ ਦਾ ਸਟੱਡੀ ਵੀਜ਼ਾ ਅਤੇ ਦੋ ਸਾਲਾਂ ਦੇ ਸਟੱਡੀ ਵੀਜ਼ੇ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਲ ਦਾ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਪ੍ਰੋਗਰਾਮ ਲਈ ਆਏ ਵਿਦਿਆਰਥੀਆਂ ਲਈ ਦੋ ਸਾਲ ਦਾ ਵਰਕ ਪਰਮਿਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

 ਲੱਖਾਂ ਵਿਦਿਆਰਥੀਆਂ ਦੀ ਟਰਮ 1 ਜਨਵਰੀ 2024 ਹੋ ਜਾਵੇਗੀ ਖਤਮ 

ਕਈ ਵਿਦਿਆਰਥੀ ਦੀ 1 ਜਨਵਰੀ 2024 ਨੂੰ ਸਮਾਂ ਪੂਰਾ ਹੋ ਜਾਵੇਗਾ, ਉਨ੍ਹਾਂ ਨੂੰ ਨਵਾਂ ਵਰਕ ਪਰਮਿਟ ਨਹੀਂ ਮਿਲੇਗਾ। ਹਾਲਾਂਕਿ, ਜਿਨ੍ਹਾਂ ਦੇ ਪੀਜੀ ਵਰਕ ਪਰਮਿਟ ਦੀ ਮਿਆਦ 31 ਦਸੰਬਰ, 2023 ਨੂੰ ਖਤਮ ਹੋ ਰਹੀ ਹੈ, ਉਹ ਐਕਸਟੈਂਸ਼ਨ ਲਈ ਅਰਜ਼ੀ ਦੇ ਸਕਦੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ। ਕੈਨੇਡਾ ਵਿੱਚ ਵਰਤਮਾਨ ਵਿੱਚ, 9.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 14 ਲੱਖ ਕੋਲ ਵਰਕ ਪਰਮਿਟ ਹਨ।

In The Market