LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

India Canada Row: ਕੈਨੇਡਾ ਨੇ ਜਾਰੀ ਕੀਤੀ ਨਵੀਂ ਯਾਤਰਾ ਐਡਵਾਈਜ਼ਰੀ, ਨਾਗਰਿਕਾਂ ਨੂੰ ਕੀਤਾ ਸੁਚੇਤ

can45869

ਓਟਵਾ:  ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਕੈਨੇਡੀਅਨ ਸਰਕਾਰ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਆਪਣੀ ਯਾਤਰਾ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ। ਨਵੀਂ ਟਰੈਵਲ ਐਡਵਾਈਜ਼ਰੀ ਮੁਤਾਬਕ ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ 'ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ' ਲਈ ਕਿਹਾ ਹੈ। ਕੈਨੇਡੀਅਨ ਸਰਕਾਰ ਨੇ ਕਿਹਾ ਹੈ ਕਿ ਇਹ ਫੈਸਲਾ ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ "ਵਿਰੋਧ" ਦੇ ਮੱਦੇਨਜ਼ਰ ਲਿਆ ਗਿਆ ਹੈ।

ਕੈਨੇਡੀਅਨ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਚੇਤ 

ਕੈਨੇਡੀਅਨ ਸਰਕਾਰ ਨੇ ਆਪਣੀ ਯਾਤਰਾ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸਬੰਧ ਵਿੱਚ ਸੋਸ਼ਲ ਮੀਡੀਆ 'ਤੇ ਕੈਨੇਡਾ ਪ੍ਰਤੀ ਵਿਰੋਧ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਹਨ। ਕਿਰਪਾ ਕਰਕੇ ਚੌਕਸ ਰਹੋ ਅਤੇ ਸਾਵਧਾਨੀ ਵਰਤੋ ਕਰੋ।

ਭਾਰਤ ਨੇ ਕੈਨੇਡਾ ਜਾਣ ਵਾਲਿਆਂ ਨੂੰ ਕੀਤਾ ਸਾਵਧਾਨ 

ਭਾਰਤੀ ਨਾਗਰਿਕਾਂ ਕੈਨੇਡਾ ਵਿੱਚ ਵਿਦਿਆਰਥੀਆਂ ਅਤੇ ਦੇਸ਼ ਦੀ ਯਾਤਰਾ ਕਰਨ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਨੂੰ ਬੁੱਧਵਾਰ ਨੂੰ ਭਾਰਤ ਸਰਕਾਰ ਵੱਲੋਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ (MEA) ਵੱਲੋਂ ਬੁੱਧਵਾਰ ਨੂੰ ਜਾਰੀ ਕੀਤੀ ਗਈ ਇੱਕ ਰੀਲੀਜ਼ ਅਨੁਸਾਰ, ਭਾਰਤੀ ਨਾਗਰਿਕਾਂ ਅਤੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਖੇਤਰਾਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਵੱਧ ਰਹੀਆਂ ਹਨ।

 

In The Market