LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ 'ਤੇ ਜਤਾਇਆ ਸ਼ੱਕ, ਭਾਰਤ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਕੀਤਾ ਰੱਦ

ji202365

India vs Canada on Hardeep Singh Nijjar murder: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਦੇ ਹਾਊਸ ਆਫ ਕਾਮਨਜ਼ ਵਿੱਚ ਭਾਰਤ ਸਰਕਾਰ ਅਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਗੱਲ ਕੀਤੀ ਹੈ। ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਭਾਰਤ ਸਰਕਾਰ ਦੇ ਏਜੰਟਾਂ ਨੇ ਹੱਤਿਆ ਕਰ ਦਿੱਤੀ ਸੀ। ਕੈਨੇਡੀਅਨ ਏਜੰਸੀਆਂ ਇਸ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਕੈਨੇਡੀਅਨ ਪੀਐਮ ਦੇ ਇਸ ਬਿਆਨ ਤੋਂ ਬਾਅਦ ਭਾਰਤ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕੈਨੇਡੀਅਨ ਸਰਕਾਰ ਦੀ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਭਾਰਤ ਸਰਕਾਰ ਨੇ ਕਿਹਾ- ਭਾਰਤ ਸਰਕਾਰ 'ਤੇ ਕੈਨੇਡਾ ਵਿੱਚ ਹੋ ਰਹੀ ਕਿਸੇ ਵੀ ਹਿੰਸਾ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਣਾ ਬੇਹੱਦ ਬੇਤੁਕਾ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ 'ਤੇ ਵੀ ਇਹੋ ਜਿਹੇ ਦੋਸ਼ ਲਾਏ ਹਨ। ਅਸੀਂ ਇਸ ਨੂੰ ਵੀ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਅਜਿਹੇ ਬੇਬੁਨਿਆਦ ਦੋਸ਼ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਲਈ ਹਨ। ਉਨ੍ਹਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਜਾ ਰਹੀ ਹੈ, ਜਦਕਿ ਉਹ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖ਼ਤਰਾ ਬਣੇ ਹੋਏ ਹਨ।

ਭਾਰਤ ਸਰਕਾਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕੈਨੇਡਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਗਿਆ ਹੈ ਕਿ ਅਸੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਦੀ ਸੰਸਦ ਵਿੱਚ ਦਿੱਤੇ ਬਿਆਨ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨ ਨੂੰ ਦੇਖਿਆ ਹੈ ਅਤੇ ਇਸ ਨੂੰ ਰੱਦ ਕਰਦੇ ਹਾਂ। ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਅਤੇ ਪ੍ਰੇਰਿਤ ਹਨ।

In The Market