LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤ ਦਾ ਵੱਡਾ ਐਕਸ਼ਨ, ਕੈਨੇਡੀਅਨ ਨਾਗਰਿਕਾਂ ਨੂੰ ਨਹੀਂ ਮਿਲੇਗਾ ਵੀਜ਼ਾ, ਅਣਮਿੱਥੇ ਸਮੇਂ ਲਈ ਰੋਕ

visa2586963

ਨਵੀਂ ਦਿੱਲੀ: ਖਾਲਿਸਤਾਨ ਦੇ ਮੁੱਦੇ 'ਤੇ ਚੱਲ ਰਹੇ ਤਣਾਅ ਦਰਮਿਆਨ ਭਾਰਤ ਨੇ ਹੁਣ ਕੈਨੇਡਾ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਹਨ। ਭਾਰਤ ਸਰਕਾਰ ਨੇ ਅਗਲੇ ਨੋਟਿਸ ਤੱਕ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਅਜੇ ਤੱਕ ਇਸ ਸਬੰਧ ਵਿੱਚ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ, ਪਰ ਕੈਨੇਡਾ ਵਿੱਚ ਵੀਜ਼ਾ ਕੇਂਦਰ ਚਲਾਉਣ ਵਾਲੀ ਬੀਐਲਐਸ ਇੰਟਰਨੈਸ਼ਨਲ ਨੇ ਆਪਣੀ ਵੈੱਬਸਾਈਟ 'ਤੇ ਇਹ ਜਾਣਕਾਰੀ ਦਿੱਤੀ ਹੈ। ਇਸ ਨੋਟਿਸ ਵਿੱਚ ਲਿਖਿਆ ਹੈ, 'ਭਾਰਤੀ ਮਿਸ਼ਨ ਤੋਂ ਮਹੱਤਵਪੂਰਨ ਜਾਣਕਾਰੀ: ਕਾਰਜਸ਼ੀਲ ਕਾਰਨਾਂ ਕਰਕੇ, ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ ਤੋਂ ਅਗਲੇ ਨੋਟਿਸ ਤੱਕ ਬੰਦ ਰਹਿਣਗੀਆਂ।' ਸਰਕਾਰ ਦੇ ਇਸ ਫੈਸਲੇ ਨਾਲ ਕੈਨੇਡਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਕਰੀਬ 16 ਲੱਖ ਲੋਕ ਵੀ ਪ੍ਰਭਾਵਿਤ ਹੋਣਗੇ ਜੋ ਭਾਰਤ ਨਹੀਂ ਆ ਸਕਣਗੇ।

ਇਕ ਸੀਨੀਅਰ ਭਾਰਤੀ ਡਿਪਲੋਮੈਟ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਨੋਟਿਸ ਵਿੱਚ ਸਭ ਕੁਝ ਸਪੱਸ਼ਟ ਤੌਰ 'ਤੇ ਦੱਸਿਆ ਗਿਆ ਹੈ। ਕੋਰੋਨਾ ਦੌਰ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਭਾਰਤ ਨੇ ਕਿਸੇ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕੀਤੀਆਂ ਹਨ।

In The Market