LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Afganistan Earthquake: ਅਫਗਾਨਿਸਤਾਨ 'ਚ ਭੂਚਾਲ ਦੇ ਝਟਕੇ, ਦਿੱਲੀ ਸਮੇਤ ਉੱਤਰੀ ਭਾਰਤ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

earthquaqe422

Afganistan Earthquake: ਅਫਗਾਨਿਸਤਾਨ-ਪਾਕਿਸਤਾਨ ਸਰਹੱਦ 'ਤੇ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦਾ ਅਸਰ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਦੇਖਣ ਨੂੰ ਮਿਲਿਆ ਹੈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.2 ਦੱਸੀ ਜਾ ਰਹੀ ਹੈ।

ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਸੱਟ ਜਾਂ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਐਤਵਾਰ ਸਵੇਰੇ ਅਫਗਾਨਿਸਤਾਨ ਦੇ ਫੈਜ਼ਾਬਾਦ ਨੇੜੇ 5.2 ਤੀਬਰਤਾ ਦਾ ਭੂਚਾਲ ਆਇਆ।

ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 79 ਕਿਲੋਮੀਟਰ ਦੱਖਣ-ਪੂਰਬ (SE) 'ਚ ਸੀ। ਭੂਚਾਲ ਸਵੇਰੇ 11.19 ਵਜੇ ਸਤ੍ਹਾ ਤੋਂ 220 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।

In The Market