International News : ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਸ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਦਾ ਦਾਅਵਾ ਇੱਕ ਨਿਊਜ਼ ਵੈਬਸਾਈਟ ਨੇ ਕੀਤਾ ਹੈ। ਵੈੱਬਸਾਈਟ 'ਤੇ ਲਿਖਿਆ ਹੋਇਆ ਹੈ ਕਿ ਗੋਲੀ ਲੱਗਣ ਤੋਂ ਬਾਅਦ ਗੋਲਡੀ ਬਰਾੜ ਦੀ ਮੌ.ਤ ਹੋ ਗਈ ਹੈ। ਇਸ ਨਿਊਜ਼ 'ਚ ਦਾਅਵਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੂੰ 2 ਗੋਲੀਆਂ ਲੱਗੀਆਂ ਸਨ ਜਿਸ ਕਾਰਨ ਉਸ ਦੀ ਮੌ.ਤ ਹੋਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਡੱਲਾ ਨੇ ਗੋਲਡੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ ਨੂੰ ਗੋ.ਲੀ ਮਾਰੀ ਹੈ। ਫਿਲਹਾਲ ਇਸ 'ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਫਰੈਜਨੋ ਵਿਚ ਦੋ ਵਿਅਕਤੀਆਂ ਉਤੇ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਹੋਈ। ਜਦੋਂ ਇਨ੍ਹਾਂ ਦੋਵਾਂ ‘ਤੇ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿਚ ਖੜ੍ਹੇ ਸਨ ਪਰ ਪੁਲਿਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ।
ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਪਨਾਹ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ। ਇਹ ਸਾਰਾ ਦਾਅਵਾ ਇਕ ਅਮਰੀਕੀ ਵੈੱਬਸਾਈਟ ਨੇ ਕੀਤਾ ਹੈ ਹਾਲਾਂਕਿ Livingindianews ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ।
ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਦਾ ਨਾਂ ਮਰਹੂਮ ਗਾਇਕ ਮੂਸੇਵਾਲਾ ਦੇ ਕ.ਤ.ਲ ਸਮੇਂ ਚਰਚਾ ਵਿਚ ਆਇਆ ਸੀ। ਗੋਲਡੀ ਨੂੰ ਲਾਰੈਂਸ ਬਿਸ਼ਨੋਈ ਦਾ ਸਾਥੀ ਮੰਨਿਆ ਜਾਂਦਾ ਹੈ ਅਤੇ ਉਸ ਨੂੰ ਮੂਸੇਵਾਲਾ ਕਤਲ ਕਾਂਡ ‘ਚ ਮਾਸਟਰਮਾਈਂਡ ਕਿਹਾ ਗਿਆ ਹੈ। ਕੈਨੇਡਾ ਵਿਚ ਰਹਿਣ ਵਾਲੇ ਗੋਲਡੀ ਬਰਾੜ ਦਾ ਨਾਂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਵਿਚ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਗੋਲਡੀ ਦਾ ਨਾਂ ਕਈ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਹੈ, ਜਿਸ ‘ਚ ਗੁਰੂਗ੍ਰਾਮ ‘ਚ ਦੋਹਰੇ ਕਤਲ ਦਾ ਮਾਮਲਾ ਵੀ ਸ਼ਾਮਲ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab-Haryana Weather Update : पंजाब-हरियाणा में शीतलहर का अलर्ट जारी; भारी बारिश की संभावना, जानें अपने शहर का हाल
Aaj ka rashifal: आज के दिन सिंह-कुंभ वाले करियर में बड़गे आगे, जानें अन्य राशियों का हाल
Alovera juice benefits: एलोवेरा जूस पीने से दूर होती हैं ये समस्याएं, जानें अन्य फायदे