International News : ਪੈਸੇ ਕਮਾਉਣ ਲਈ ਇਕ ਪਤੀ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਟੱਪ ਗਿਆ। ਪਤਨੀ ਦੀਆਂ ਪ੍ਰਾਈਵੇਟ ਵੀਡੀਓਜ਼ ਬਣਾ ਕੇ ਵੈਬਸਾਈਟ ਉਤੇ ਪਾਉਣ ਲੱਗਾ। ਇਸ ਬਾਰੇ ਉਸ ਦੀ ਪਤਨੀ ਨੂੰ ਕੋਈ ਜਾਣਕਾਰੀ ਨਹੀਂ ਸੀ। ਖੁਲਾਸਾ ਹੋਣ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਰਅਸਲ, ਇਹ ਮਾਮਲਾ ਪਾਕਿਸਤਾਨ ਹੈ। ਪਾਕਿਸਤਾਨ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਆਪਣੀ ਪਤਨੀ ਦੀਆਂ ਅਸ਼ਲੀਲ ਵੀਡੀਓਜ਼ ਬਣਾ ਕੇ ਵੈੱਬਸਾਈਟਾਂ ’ਤੇ ਪਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ।
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਸ਼ੱਕੀ ਨੇ ਖੁਲਾਸਾ ਕੀਤਾ ਕਿ ਵੈੱਬਸਾਈਟ ਆਪਰੇਟਰਾਂ ਨੇ ਵ੍ਹਟਸਐਪ ਰਾਹੀਂ ਉਸ ਨਾਲ ਸੰਪਰਕ ਕੀਤਾ ਸੀ। ਆਪਣੀ ਹਰਕਤ ’ਤੇ ਅਫਸੋਸ ਜ਼ਾਹਰ ਕਰਦਿਆਂ ਉਸ ਨੇ ਕਿਹਾ, 'ਮੈਨੂੰ ਨਹੀਂ ਪਤਾ ਕਿ ਵੈਬਸਾਈਟ ਮਾਲਕ ਨੂੰ ਮੇਰਾ ਵ੍ਹਟਸਐਪ ਨੰਬਰ ਕਿਵੇਂ ਮਿਲਿਆ।' ਸ਼ੱਕੀ ਨੇ ਆਪਣੀ ਪਤਨੀ ਦੀ ਗੁਪਤ ਵੀਡੀਓ ਰਿਕਾਰਡ ਕਰਨ ਲਈ ਬਾਥਰੂਮ ਵਿੱਚ ਕੈਮਰਾ ਲਗਾਉਣ ਦੀ ਗੱਲ ਸਵੀਕਾਰ ਕੀਤੀ। ਪਰ ਬਾਅਦ ਵਿੱਚ ਇਸ ਨੂੰ ਹਟਾਉਣ ਦਾ ਦਾਅਵਾ ਕੀਤਾ।
ਪੁਲਿਸ ਦੇ ਬਿਆਨਾਂ ਅਨੁਸਾਰ, ਉਸ ਦੀ ਪਤਨੀ ਨੇ ਉਸ ’ਤੇ ਦੋਸਤਾਂ ਨਾਲ ਸਬੰਧ ਬਣਾਉਣ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਹੈ। ਇਸ ਤੋਂ ਵੀ ਜ਼ਿਆਦਾ ਪਰੇਸ਼ਾਨ ਕਰਨ ਵਾਲੀ ਗੱਲ ਇਹ ਹੈ ਕਿ ਮੁਲਜ਼ਮ ਦੀ ਪਤਨੀ ਦਾ ਦਾਅਵਾ ਹੈ ਕਿ ਉਸ ਦੇ ਪਤੀ ਨੇ ਉਨ੍ਹਾਂ ਦੀ ਧੀ ਦੀ ਅਸ਼ਲੀਲ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਧੀ ਨਾਲ ਸਰੀਰਕ ਸਬੰਧ ਬਣਾਉਣ ਦੀ ਵੀ ਕੋਸ਼ਿਸ਼ ਕੀਤੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Donald Trump News: डोनलड ट्रंप का बदलता रुख; 18,000 अवैध प्रवासियों को वापस भेजने की तैयारी
Dry Day: चार दिनों तक बंद रहेंगी शराब की दुकानें
Delhi Crime News: लुटेरों ने तोड़ा कार का शीशा, 1 करोड़ रुपये के जेवर लूटकर हुए फरार