LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਕਿਸੇ ਦੇਸ਼ ਦੀ ਖੁਫੀਆ ਏਜੰਸੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਸਬੂਤ ਦਿਖਾਏਗੀ', ਅੱਤਵਾਦੀ ਸ਼ਾਹਿਦ ਲਤੀਫ ਦੇ ਕਤਲ 'ਤੇ PAK ਨੇ ਕੀਤਾ ਦਾਅਵਾ

website5236698

 ਪਾਕਿਸਤਾਨ:  ਪਾਕਿਸਤਾਨ ਪੁਲਿਸ ਨੇ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦੇ ਕਤਲ ਦੇ ਮਾਮਲੇ ਨੂੰ ਅੱਤਵਾਦੀ ਘਟਨਾ ਕਰਾਰ ਦਿੱਤਾ ਹੈ। ਪਾਕਿਸਤਾਨ ਨੇ ਬਿਨਾਂ ਕਿਸੇ ਦੇਸ਼ ਦਾ ਨਾਂ ਲਏ ਇਸ ਨੂੰ ਅੱਤਵਾਦੀ ਘਟਨਾ ਕਹਿ ਕੇ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਇਸ ਵਿਚ ਇਕ ਦੇਸ਼ ਦੀ ਖੁਫੀਆ ਏਜੰਸੀ ਦੀ ਪੂਰੀ ਭੂਮਿਕਾ ਦਾ ਪਤਾ ਲੱਗਾ ਹੈ। ਸਾਡੇ ਕੋਲ ਇਸ ਘਟਨਾ ਦੇ ਸਬੂਤ ਹਨ, ਜਿਨ੍ਹਾਂ ਨੂੰ ਜਲਦੀ ਹੀ ਅਦਾਲਤ ਦੇ ਸਾਹਮਣੇ ਰੱਖਿਆ ਜਾਵੇਗਾ। ਸਿੰਧ ਸੂਬੇ ਦੀ ਪੁਲਸ ਨੇ ਇਸ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਦੱਸ ਦੇਈਏ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਨਾਲ ਜੁੜਿਆ ਸ਼ਾਹਿਦ ਲਤੀਫ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ। ਐਨਆਈਏ ਨੇ ਸ਼ਾਹਿਦ ਖ਼ਿਲਾਫ਼ ਯੂਏਪੀਏ ਤਹਿਤ ਭਾਰਤ ਵਿੱਚ ਕੇਸ ਦਰਜ ਕੀਤਾ ਸੀ। ਉਹ ਭਾਰਤ ਸਰਕਾਰ ਦੁਆਰਾ ਸੂਚੀਬੱਧ ਇੱਕ ਅੱਤਵਾਦੀ ਸੀ। ਤਿੰਨ ਦਿਨ ਪਹਿਲਾਂ 11 ਅਕਤੂਬਰ ਨੂੰ ਸਿਆਲਕੋਟ ਦੀ ਇੱਕ ਮਸਜਿਦ ਵਿੱਚ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 2016 ਵਿੱਚ, ਪਾਕਿਸਤਾਨੀ ਅੱਤਵਾਦੀਆਂ ਨੇ ਪੰਜਾਬ ਦੇ ਪਠਾਨਕੋਟ ਵਿੱਚ ਭਾਰਤੀ ਹਵਾਈ ਸੈਨਾ ਦੇ ਏਅਰਬੇਸ 'ਤੇ ਹਮਲਾ ਕੀਤਾ ਸੀ। ਇਸ ਵਿੱਚ ਸੱਤ ਜਵਾਨ ਸ਼ਹੀਦ ਹੋ ਗਏ ਸਨ।

ਪਾਕਿਸਤਾਨ 'ਚ ਬੁੱਧਵਾਰ ਸਵੇਰੇ ਸ਼ਾਹਿਦ ਲਤੀਫ ਲਾਹੌਰ ਤੋਂ 100 ਕਿਲੋਮੀਟਰ ਦੂਰ ਪੰਜਾਬ ਸੂਬੇ ਦੇ ਡਸਕਾ ਸ਼ਹਿਰ 'ਚ ਆਪਣੇ ਗਾਰਡ ਹਾਸ਼ਿਮ ਨਾਲ ਮਸਜਿਦ 'ਚ ਨਮਾਜ਼ ਅਦਾ ਕਰਨ ਗਿਆ ਸੀ ਤਾਂ ਤਿੰਨ ਹਮਲਾਵਰਾਂ ਨੇ ਆ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਸ਼ਾਹਿਦ ਅਤੇ ਹਾਸ਼ਿਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਕਰੀਬੀ ਸਾਥੀ ਮੌਲਾਨਾ ਅਹਿਦ ਵੀ ਗੋਲੀਆਂ ਨਾਲ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਵੀਰਵਾਰ ਨੂੰ ਉਸ ਦੀ ਵੀ ਮੌਤ ਹੋ ਗਈ।

In The Market