LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੂਰਬੀ ਅਜ਼ਰਬਾਈਜਾਨ ਦੌਰੇ ਦੌਰਾਨ ਰਾਸ਼ਟਰਪਤੀ ਦਾ ਹੈਲੀਕਾਪਟਰ ਹੋਇਆ ਕ੍ਰੈਸ਼, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਈ ਚਿੰਤਾ

helicopter new crash

ਇੰਟਰਨੈਸ਼ਨਲ-ਰਾਸ਼ਟਰਪਤੀ ਨੂੰ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਪੂਰਬੀ ਅਜ਼ਰਬਾਈਜਾਨ ਦੇ ਦੌਰੇ ’ਤੇ ਸਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ਉਤੇ ਚਿੰਤਾ ਪ੍ਰਗਟ ਕੀਤੀ ਹੈ। ਸਰਕਾਰੀ ਟੀਵੀ ਮੁਤਾਬਕ ਇਹ ਘਟਨਾ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 600 ਕਿਲੋਮੀਟਰ ਉੱਤਰ-ਪੱਛਮ ’ਚ ਅਜ਼ਰਬਾਈਜਾਨ ਦੀ ਸਰਹੱਦ ’ਤੇ ਸਥਿਤ ਜੁਲਫਾ ਸ਼ਹਿਰ ਨੇੜੇ ਵਾਪਰੀ। ਬਾਅਦ ’ਚ ਟੀ.ਵੀ. ਨੇ ਦੱਸਿਆ ਕਿ ਇਹ ਘਟਨਾ ਉਜ਼ੀ ਨੇੜੇ ਵਾਪਰੀ ਹੈ।
ਸਰਕਾਰੀ ਨਿਊਜ਼ ਏਜੰਸੀ ‘ਇਰਨਾ’ ਮੁਤਾਬਕ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਹੁਸੈਨ, ਪੂਰਬੀ ਅਜ਼ਰਬਾਈਜਾਨ ਦੇ ਗਵਰਨਰ ਤੇ ਹੋਰ ਅਧਿਕਾਰੀਆਂ ਨਾਲ ਸਫਰ ਕਰ ਰਹੇ ਸਨ ਕਿ ਉਨ੍ਹਾਂ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਕ ਸਥਾਨਕ ਸਰਕਾਰੀ ਅਧਿਕਾਰੀ ਨੇ ਘਟਨਾ ਦਾ ਵਰਣਨ ਕਰਨ ਲਈ ‘ਹਾਦਸਾ’ ਸ਼ਬਦ ਦੀ ਵਰਤੋਂ ਕੀਤੀ ਪਰ ਉਸ ਨੇ ਮੰਨਿਆ ਕਿ ਉਹ ਅਜੇ ਤੱਕ ਘਟਨਾ ਵਾਲੀ ਥਾਂ ’ਤੇ ਨਹੀਂ ਪਹੁੰਚਿਆ ਹੈ।
ਗ੍ਰਹਿ ਮੰਤਰੀ ਅਹਿਮਦ ਵਾਹਿਦੀ ਨੇ ਸਰਕਾਰੀ ਟੀ.ਵੀ. ’ਤੇ ਕਿਹਾ ਕਿ ਰਾਸ਼ਟਰਪਤੀ ਅਤੇ ਕੁਝ ਹੋਰ ਲੋਕ ਹੈਲੀਕਾਪਟਰ ਰਾਹੀਂ ਵਾਪਸ ਆ ਰਹੇ ਸਨ। ਖਰਾਬ ਮੌਸਮ ਤੇ ਧੁੰਦ ਕਾਰਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਵੱਖ-ਵੱਖ ਬਚਾਅ ਟੀਮਾਂ ਇਲਾਕੇ ’ਚ ਗਈਆਂ ਹਨ ਪਰ ਖਰਾਬ ਮੌਸਮ ਤੇ ਧੁੰਦ ਕਾਰਨ ਉਨ੍ਹਾਂ ਨੂੰ ਹੈਲੀਕਾਪਟਰਾਂ ਤੱਕ ਪਹੁੰਚਣ ’ਚ ਸਮਾਂ ਲੱਗ ਸਕਦਾ ਹੈ। ਇਲਾਕਾ ਤੰਗ ਹੈ ਅਤੇ ਪਹੁੰਚਣਾ ਮੁਸ਼ਕਲ ਹੈ।


ਰਾਇਸੀ ਐਤਵਾਰ ਤੜਕੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਡੈਮ ਦਾ ਉਦਘਾਟਨ ਕਰਨ ਲਈ ਅਜ਼ਰਬਾਈਜਾਨ ਗਏ ਸਨ। ਇਹ ਤੀਜਾ ਡੈਮ ਹੈ ਜੋ ਦੋਵਾਂ ਦੇਸ਼ਾਂ ਨੇ ਅਰਸ ਨਦੀ 'ਤੇ ਬਣਾਇਆ ਹੈ। ਰਾਇਸੀ (63) ਇੱਕ ਕੱਟੜਪੰਥੀ ਹਨ ਜੋ ਪਹਿਲਾਂ ਦੇਸ਼ ਦੀ ਨਿਆਂਪਾਲਿਕਾ ਦੀ ਅਗਵਾਈ ਕਰ ਚੁਕੇ ਹਨ।
ਉਨ੍ਹਾਂ ਨੂੰ ਈਰਾਨ ਦੇ ਸਰਵਉੱਚ ਨੇਤਾ ਆਇਤਉਲਾ ਅਲੀ ਖੋਮੀਨੀ ਦਾ ਕਰੀਬੀ ਮੰਨਿਆ ਜਾਂਦਾ ਹੈ। ਕੁਝ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਜੇ 85 ਸਾਲਾ ਖੋਮੀਨੀ ਦੀ ਮੌਤ ਹੋ ਜਾਂਦੀ ਹੈ ਜਾਂ ਉਹ ਅਸਤੀਫਾ ਦੇ ਦਿੰਦੇ ਹਨ ਤਾਂ ਰਾਇਸੀ ਉਨ੍ਹਾਂ ਦੀ ਥਾਂ ਲੈ ਸਕਦੇ ਹਨ। ਰਾਇਸੀ ਨੇ ਈਰਾਨ ਦੀ 2021 ਦੀ ਰਾਸ਼ਟਰਪਤੀ ਚੋਣ ਜਿੱਤੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਈ ਚਿੰਤਾ
ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਐਕਸ' 'ਤੇ ਪੋਸਟ ਸਾਂਝੀ ਕਰ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਲਿਖਿਆ, ''ਰਾਸ਼ਟਰਪਤੀ ਰਾਇਸੀ ਦੀ ਹੈਲੀਕਾਪਟਰ ਉਡਾਣ ਬਾਰੇ ਸੁਣ ਕੇ ਬਹੁਤ ਚਿੰਤਾ ਹੋ ਰਹੀ ਹੈ। ਅਸੀਂ ਇਸ ਚਿੰਤਾ ਤੇ ਦੁੱਖ ਦੀ ਘੜੀ 'ਚ ਈਰਾਨੀ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ ਤੇ ਰਾਸ਼ਟਰਪਤੀ ਦੇ ਉਨ੍ਹਾਂ ਦੇ ਸਾਥੀਆਂ ਦੀ ਸਲਾਮਤੀ ਦੀ ਕਾਮਨਾ ਕਰਦੇ ਹਾਂ।''

In The Market