ਤਰਨਤਾਰਨ ‘ਚ ਇੰਟਰਨੈੱਟ ਸੇਵਾ ਬਹਾਲ, ਸੋਸ਼ਲ ਮੀਡੀਆ ‘ਤੇ ਰਹੇਗੀ ਨਜ਼ਰ

ਤਰਨਤਾਰਨ: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਿਛਲੇ ਇਕ ਹਫਤੇ ਤੋਂ ਇੰਟਰਨੈੱਟ ਬੰਦ ਸੀ ਜਿਸ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਗਿਆ ਹੈ। ਪ੍ਰਸਾਸ਼ਨ ਦਾ ਕਹਿਣਾ…

ਤਰਨਤਾਰਨ: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਿਛਲੇ ਇਕ ਹਫਤੇ ਤੋਂ ਇੰਟਰਨੈੱਟ ਬੰਦ ਸੀ ਜਿਸ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਗਿਆ ਹੈ। ਪ੍ਰਸਾਸ਼ਨ ਦਾ ਕਹਿਣਾ ਹੈ ਕਿ ਇੰਟਰਨੈੱਟ ਸੇਵਾ ਬਹਾਲ ਹੋ ਗਈ ਹੈ ਪਰ ਸੋਸ਼ਲ ਮੀਡੀਆ ਉੱਤੇ ਭੜਕਾਊ ਪੋਸਟ ਪਾਉਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਰਚ ਆਪ੍ਰੇਸ਼ਨ ਜਾਰੀ

ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਪੰਜਾਬ ਤੋਂ ਇਲਾਵਾ ਦੇਸ਼ ਦੀਆਂ ਕਈ ਹੋਰ ਥਾਵਾਂ ਉੱਤੇ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਅਮਨ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾਵੇ।

ਬੀਐੱਸਐਫ ਨੂੰ ਅੰਮ੍ਰਿਤਪਾਲ ਦੀਆਂ ਤਸਵੀਰਾਂ ਜਾਰੀ 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਪੰਜਾਬ ਰਾਜਸਥਾਨ ਗੁਜਰਾਤ ਰਾਜਾਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਉਥੇ ਵੀ ਬੀਐੱਸਐਰਫ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਿੱਥੇ ਜਾਰੀ ਕੀਤੀਆਂ ਹਨ ਉੱਥੇ ਹੀ ਇਹ ਤਸਵੀਰਾਂ ਅਟਾਰੀ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੇ ਡਿਊਟੀ ਨਿਭਾਉਣ ਵਾਲੇ ਜਵਾਨਾਂ ਨੂੰ ਫੋਟੋਆ ਜਾਰੀ ਕੀਤੀਆਂ ਗਈਆਂ ਹਨ। 

Leave a Reply

Your email address will not be published. Required fields are marked *