ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ 23 ਮਾਰਚ ਤੱਕ ਬੰਦ ਰਹੇਗਾ ਇੰਟਰਨੈੱਟ

Punjab Internet Shutdown: ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ 5…

Punjab Internet Shutdown: ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਆਈਜੀ ਡਾ.ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸੀ ਕਿ 112 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਐਕਸ਼ਨ ਦੌਰਾਨ ਇੰਟਰਨੈੱਟ ਬੰਦ ਕੀਤਾ ਗਿਆ  ਸੀ ਜਿਸ ਕਰਕੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ਵਿੱਚ ਬੰਦ ਰਹੇਗਾ ਇੰਟਰਨੈੱਟ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਨੂੰ ਛੱਡਕੇ ਅੱਜ ਪੰਜਾਬ ‘ਚ ਦੁਪਹਿਰ 12 : 00 ਤੋਂ ਇੰਟਰਨੈੱਟ ਸੇਵਾਵਾਂ ਬਹਾਲ ਹੋਣਗੀਆਂ। ਪੰਜਾਬ ਦੇ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ  ਅਤੇ ਵਾਈਪੀਐਸ ਚੌਂਕ ਮੋਹਾਲੀ ਏਅਰਪੋਰਟ ਰੋਡ ‘ਤੇ 23 ਤਾਰੀਕ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ।

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਗਿਆ ਸੀ। ਅੰਮ੍ਰਿਤਪਾਲ ਦੀ ਭਾਲ ਵਿੱਚ ਸਰਚ ਆਪਰੇਸ਼ਨ ਚੋਥੇ ਦਿਨ ਵੀ ਜਾਰੀ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆ ਅਤੇ ਸਰਹੱਦਾਂ ਉੱਤੇ ਸੁਰੱਖਿਆ ਏਜੰਸੀਆ ਨੂੰ ਅਲਰਟ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *