ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਉੱਤੇ ਐਕਸ਼ਨ ਮਗਰੋਂ ਭਲਕੇ 12 ਵਜੇ ਤੱਕ ਇੰਟਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਮਾਹੌਲ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਨੇ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦੋ ਦਿਨਾਂ ਤੋਂ ਇੰਟਰਨੈੱਟ ਬੰਦ ਕੀਤਾ ਗਿਆ ਸੀ। ਹੁਣ 21 ਮਾਰਚ ਦੇ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ। ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਅਫਵਾਹਾਂ ਉੱਤੇ ਵਿਸ਼ਵਾਸ ਨਾ ਕਰੋ।
‘Mega Search Operation’ ਅਜੇ ਤੱਕ ਜਾਰੀ
ਪੰਜਾਬ ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ‘Mega Search Operation’ ਅਜੇ ਤੱਕ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੰਜਾਬ ਭਰ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਉਸਦੇ 78 ਸਾਥੀਆਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ ਸੀ। ਹੁਣ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਕਈ ਜਿਲ੍ਹਿਆ ਵਿੱਚ ਧਾਰਾ 144
ਪੰਜਾਬ ਪੁਲਿਸ ਨੇ ਐਕਸ਼ਨ ਵਿੱਚ ਆਉਂਦੇ ਸਾਰ ਹੀ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਧਾਰਾ 144 ਲਗਾਈ ਹੈ। ਪੁਲਿਸ ਵੱਲੋਂ ਪੰਜਾਬ ਦੇ ਕਈ ਥਾਵਾਂ ਉੱਤੇ ਭਾਰੀ ਫੋਰਸ ਬਲ ਵੀ ਤਾਇਨਾਤ ਕੀਤਾ ਗਿਆ ਹੈ।
ਅਫ਼ਵਾਹਾਂ ਤੋਂ ਬਚਣ ਦੀ ਅਪੀਲ
ਪੰਜਾਬ ਪੁਲਿਸ ਵੱਲੋਂ ਟਵੀਟ ਕਰਕੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹਾਂ ਤੋਂ ਬਚਿਆ ਜਾਵੇ।
ਇਹ ਵੀ ਪੜ੍ਹੋ: ਪੰਜਾਬ ਭਰ ‘ਚ ‘Mega Search Operation’ ਜਾਰੀ, ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ

