ਪੰਜਾਬ ਦੇ ਇਨ੍ਹਾਂ 2 ਸ਼ਹਿਰਾਂ ‘ਚ 24 ਮਾਰਚ ਤੱਕ ਬੰਦ ਰਹੇਗਾ ਇੰਟਰਨੈੱਟ

Punjab Internet Shutdown: ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ 5…

Punjab Internet Shutdown: ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ ਇਸ ਤੋਂ ਇਲਾਵਾ ਆਈਜੀ ਡਾ.ਸੁਖਚੈਨ ਸਿੰਘ ਗਿੱਲ ਨੇ ਦੱਸਿਆ ਸੀ ਕਿ ਅੰਮ੍ਰਿਤਪਾਲ ਹਾਲੇ ਵੀ ਭਗੌੜਾ ਹੈ। ਪੁਲਿਸ ਵੱਲੋਂ ਐਕਸ਼ਨ ਦੌਰਾਨ ਇੰਟਰਨੈੱਟ ਬੰਦ ਕੀਤਾ ਗਿਆ  ਸੀ ਜਿਸ ਕਰਕੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ਵਿੱਚ ਬੰਦ ਰਹੇਗਾ ਇੰਟਰਨੈੱਟ

ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ ‘ਚ ਇੰਟਰਨੈੱਟ ਬੈਨ 24 ਮਾਰਚ ਤਕ ਵਧਾ ਦਿੱਤਾ ਗਿਆ ਹੈ ਜਦੋਂਕਿ ਮੋਗਾ ਅਤੇ ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਅਮਨ-ਸ਼ਾਂਤੀ ਦੇ ਮੱਦੇਨਜ਼ਰ ਪੂਰੇ ਪੰਜਾਬ ‘ਚ ਸ਼ਨੀਵਾਰ ਯਾਨੀ 19 ਮਾਰਚ ਨੂੰ ਪੂਰੇ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ‘ਤੇ ਬੈਨ ਲਗਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 21 ਮਾਰਚ ਨੂੰ 4 ਜ਼ਿਲ੍ਹਿਆਂ ਮੋਗਾ, ਸੰਗਰੂਰ, ਤਰਨਤਾਰਨ, ਫਿਰੋਜ਼ਪੁਰ ‘ਚ ਮੁਕੰਮਲ ਤੇ ਅਜਨਾਲਾ-ਮੁਹਾਲੀ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਬਾਕੀ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਗਿਆ ਸੀ। ਅੰਮ੍ਰਿਤਪਾਲ ਦੀ ਭਾਲ ਵਿੱਚ ਸਰਚ ਆਪਰੇਸ਼ਨ  ਜਾਰੀ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆ ਅਤੇ ਸਰਹੱਦਾਂ ਉੱਤੇ ਸੁਰੱਖਿਆ ਏਜੰਸੀਆ ਨੂੰ ਅਲਰਟ ਕਰ ਦਿੱਤਾ ਗਿਆ ਹੈ।

 

 

Leave a Reply

Your email address will not be published. Required fields are marked *