IPS ਕੰਵਰਦੀਪ ਕੌਰ ਨੇ ਚੰਡੀਗੜ੍ਹ ਦੀ ਨਵੀਂ SSP ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ: ਚੰਡੀਗੜ੍ਹ ਦੀ ਨਵੀਂ ਐੱਸਐੱਸਪੀ ਕੰਵਰਦੀਪ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਚੰਡੀਗੜ੍ਹ ਦੇ ਸੈਕਟਰ 9 ਸਥਿਤ ਪੁਲਿਸ ਹੈਡਕੁਆਟਰ ਵਿੱਚ ਉਨ੍ਹਾਂ ਨੇ ਚੰਡੀਗੜ੍ਹ…

ਚੰਡੀਗੜ੍ਹ: ਚੰਡੀਗੜ੍ਹ ਦੀ ਨਵੀਂ ਐੱਸਐੱਸਪੀ ਕੰਵਰਦੀਪ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਚੰਡੀਗੜ੍ਹ ਦੇ ਸੈਕਟਰ 9 ਸਥਿਤ ਪੁਲਿਸ ਹੈਡਕੁਆਟਰ ਵਿੱਚ ਉਨ੍ਹਾਂ ਨੇ ਚੰਡੀਗੜ੍ਹ ਦੇ ਐੱਸਐੱਸਪੀ ਵਜੋਂ ਆਪਣਾ ਕਾਰਜਭਾਰ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਕੰਵਰਦੀਪ ਕੌਰ 2013 ਬੈਚ ਦੇ ਆਈਪੀਐਸ ਅਧਿਕਾਰੀ ਹਨ। ਪੰਜਾਬ ਸਰਕਾਰ ਵੱਲੋਂ ਭੇਜੇ ਦੂਜੇ ਪੈਨਲ ਵਿਚ ਕੰਵਰਦੀਪ ਕੌਰ ਦਾ ਨਾਂ ਸ਼ਾਮਿਲ ਸੀ। ਅਧਿਕਾਰੀ ਕੰਵਰਦੀਪ ਕੌਰ ਦਾ ਕਾਰਜਕਾਲ 3 ਸਾਲ ਦਾ ਹੋਵੇਗਾ।

ਕੰਵਰਦੀਪ ਕੌਰ ਦਾ ਪਿਛੋਕੜ 
ਆਈਪੀਐੱਸ ਕੰਵਰਦੀਪ ਕੌਰ ਮੁਹਾਲੀ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਕਾਲਜ ਤੋਂ ਪੜ੍ਹਾਈ ਕੀਤੀ ਹੈ। ਮੁਹਾਲੀ ਜ਼ਿਲ੍ਹੇ ਦੇ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮੁਹਾਲੀ ਦੀ ਧੀ ਨੇ ਚੰਡੀਗੜ੍ਹ ਸ਼ਹਿਰ ਦੀ ਵਾਂਗਡੋਰ ਸੰਭਾਲੀ ਹੈ। ਦੱਸ ਦਿੰਦੇ ਹਾਂ ਕਿ ਚੰਡੀਗੜ੍ਹ ਤੋਂ ਪਹਿਲਾਂ ਉਹ ਮਾਲੇਰਕੋਟਲਾ ਅਤੇ ਫਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਸੀਐੱਮ ਮਾਨ ਦੀ ਅਮਿਤ ਸ਼ਾਹ ਦੀ ਬੈਠਕ ਤੋਂ ਬਾਅਦ ਲਿਆ ਗਿਆ ਫੈਸਲਾ 

ਬੀਤੇ ਦਿਨੀਂ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਹੀ ਚੰਡੀਗੜ੍ਹ ਦੇ ਐੱਸਐੱਸਪੀ ਦੇ ਪੈਨਲ ਵਿਚੋਂ ਕੰਵਰਦੀਪ ਕੌਰ ਦੇ ਨਾਮ ਉੱਤੇ ਮੋਹਰ ਲੱਗੀ।

 

Leave a Reply

Your email address will not be published. Required fields are marked *