ਫਰੀਦਕੋਟ: ਸ਼ਰਾਬ ਦੇ ਕਾਰੋਬਾਰੀਆਂ ਨੂੰ ਲੈ ਕੇ ਇਨਕਮ ਟੈਕਸ ਵਿਭਾਗ ਸਖ਼ਤ ਹੋ ਗਿਆ ਹੈ। ਹੁਣ ਇਨਕਮ ਟੈਕਸ ਵਿਭਾਗ ਨੇ ਫਰੀਦਕੋਟ ਵਿਖੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫ਼ਤਰ ਵਿੱਚ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਸ਼ਰਾਬ ਦੇ ਵੱਡੇ ਕਾਰੋਬਾਰੀਆਂ ਵਿੱਚ ਸ਼ਾਮਿਲ ਹੈ।
ਦੀਪ ਮਲਹੋਤਰਾ ਸਾਲ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਬਾਅਦ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਦੋਵਾਂ ਸੂਬਿਆਂ ‘ਚ ਸ਼ਰਾਬ ਦੇ ਵੱਡੇ ਕਾਰੋਬਾਰ ’ਤੇ ਉਨ੍ਹਾਂ ਦੇ ਹੀ ਗਰੁੱਪ ਦਾ ਕਬਜ਼ਾ ਹੈ।
ਅਪਡੇਟ ਜਾਰੀ ..



