ਪੰਜਾਬ ‘ਚ ਆਦਰਸ਼ ਚੋਣ ਜਾਬਤਾ ਲੱਗਣ ਮਗਰੋਂ 414.35 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: CEO

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 11 ਫਰਵਰੀ, 2022 ਤੱਕ 414.35 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

Also Read: IPL Auction 2022: ਇਸ਼ਾਨ ਕਿਸ਼ਨ ਨੂੰ ਮੁੰਬਈ ਨੇ 15.25 ਕਰੋੜ ‘ਚ ਖਰੀਦਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.62 ਕਰੋੜ ਰੁਪਏ ਦੀ 47.13 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 319.30 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 28.62 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

Also Read: SKM ਵਲੋਂ PM ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਐਲਾਨ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1352 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4288 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3701 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2349 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3121 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 25112 ਨਾਕੇ ਲਗਾਏ ਗਏ ਹਨ।

Leave a Reply

Your email address will not be published. Required fields are marked *