ਬਹੁਕਰੋੜੀ ਭੋਲ ਡਰੱਗ ਰੈਕੇਟ ਮਾਮਲਾ: ਅਦਾਲਤ ਨੇ ਜਗਦੀਸ਼ ਭੋਲਾ ਨੂੰ ਦਿੱਤਾ ਦੋਸ਼ੀ ਕਰਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹੁਕਰੋੜੀ ਭੋਲਾ ਨਸ਼ਾ ਤਸਕਰੀ ਮਾਮਲੇ ਮੁਹਾਲੀ ਦੀ ਸਪੈਸ਼ਲ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਸੁਣਾਇਐ | ਕੋਰਟ ਨੇ ਮੁੱਖ ਮੁਲਜ਼ਮ ਜਗਦੀਸ਼ ਭੋਲਾ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹੁਕਰੋੜੀ ਭੋਲਾ ਨਸ਼ਾ ਤਸਕਰੀ ਮਾਮਲੇ ਮੁਹਾਲੀ ਦੀ ਸਪੈਸ਼ਲ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਸੁਣਾਇਐ | ਕੋਰਟ ਨੇ ਮੁੱਖ ਮੁਲਜ਼ਮ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦੇ ਦਿੱਤੈ ਹੈ ਤੇ 10 ਸਾਲ ਦੀ ਸਜ਼ਾ ਦਿੱਤੀ ਗਈ ਹੈ । ਜਗਦੀਸ਼ ਭੋਲਾ ਦੇ ਨਾਲ ਅਨੂਪ ਕਾਹਲੋਂ, ਦਵਿੰਦਰ ਹੈਪੀ, ਬਸਾਵਾ ਸਿੰਘ, ਗੁਰਜੀਤ ਗਾਬਾ, ਸੁਖਜੀਤ ਸਿੰਘ, ਰਾਕੇਸ਼, ਸਚਿਨ ਸਰਦਾਨਾ, ਦੇਵਿੰਦਰ ਬਹਿਲ ਅਤੇ ਦਵਿੰਦਰ ਕਾਂਤ ਸ਼ਰਮਾ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਿੱਟੂ ਔਲਖ ਤੇ ਪਰਮਜੀਤ ਚਹਿਲ ਨੂੰ ਬਰੀ ਕਰ ਦਿੱਤਾ ਗਿਐ | ਇਨ੍ਹਾਂ ਸਾਰਿਆਂ ਨੂੰ ਐੱਫ ਆਈ ਆਰ ਨੰਬਰ 45, 69, ਤੇ 56 ਚ ਦੋਸ਼ੀ ਐਲਾਨਿਆ ਗਿਐ |

ਇਸ ਪੂਰੇ ਮਾਮਲੇ ‘ਚ ਛੇ ਐਫਆਈਆਰ ਤਹਿਤ ਕਰੀਬ 70 ਮੁਲਜ਼ਮ ਨਾਮਜ਼ਦ ਹਨ..ਛੇ ਹਜ਼ਾਰ ਕਰੋੜੀ ਨਸ਼ਾ ਤਸਕਰੀ ਕੇਸ ‘ਚ ਸਭ ਤੋਂ ਵਿਵਾਦਤ ਨਾਂ ਜਗਦੀਸ਼ ਭੋਲਾ ਦਾ ਹੀ ਸੀ। ਭੋਲਾ ਡਰੱਗਜ਼ ਮਾਮਲੇ ‘ਚ ਐਨਡੀਪੀਐਸ ਦੇ ਕੇਸਾਂ ਦੇ ਫੈਸਲੇ ਤੋਂ ਬਾਅਦ ਈਡੀ ਦੇ ਕੇਸ ਬਕਾਇਆ ਰਹਿਣਗੇ | ਇਸੇ ਮਾਮਲੇ ਦੇ ਇੱਕ ਮੁਲਜ਼ਮ ਅਕਾਲੀ ਲੀਡਰ ਚੁੰਨੀ ਲਾਲ ਗਾਬਾ ਦੀ ਡਾਇਰੀ ‘ਚ ਹੋਈਆਂ ਐਂਟਰੀਆਂ ਦੇ ਆਧਾਰ ‘ਤੇ ਤਤਕਾਲੀ ਮੰਤਰੀ ਸਰਵਨ ਸਿੰਘ ਫਿਲੌਰ, ਪੁੱਤਰ ਦਮਨਬੀਰ ਫਿਲੌਰ ਤੇ ਸੀਪੀਐਸ ਅਵਿਨਾਸ਼ ਚੰਦਰ ‘ਤੇ ਵੀ ਈਡੀ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਈਡੀ ਦੀ ਸੁਣਵਾਈ ‘ਤੇ ਪਿਛਲੇ ਹਫਤੇ ਹੀ ਸਟੇਅ ਲਾ ਦਿੱਤਾ ਸੀ |

Watch Video

https://youtu.be/bLsw2di55Wk

Leave a Reply

Your email address will not be published. Required fields are marked *