ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਖੁੰਖਾਰ ਗੈਂਗਸਟਰ ਜੱਗੂ ਭਗਵਾਨਪੁਰੀਆਂ ਨੇ ਹਾਈਕੋਰਟ ਚ ਪਟੀਸ਼ਨ ਪਾਈ ਹੈ। ਦਸ ਦਈਏ ਕਿ ਉਸਨੇ ਪਟੀਸ਼ਨ ’ਚ ਕਿਹਾ ਹੈ ਕਿ ਉਸਨੂੰ ਜੇਲ੍ਹ ’ਚ ਖਤਰਾ ਹੈ। ਨਾਲ ਹੀ ਉਸਨੇ ਇਹ ਵੀ ਕਿਹਾ ਕਿ ਉਸਦਾ ਐਕਾਉਂਟਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਸ ਦਈਏ ਕਿ ਪਟਿਆਲਾ ਦੀ ਜੇਲ੍ਹ ’ਚ ਜੱਗੂ ਭਗਵਾਨਪੁਰੀਆਂ ਨੂੰ ਰੱਖਿਆ ਗਿਆ ਹੈ।
ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਗੈਂਗਸਟਰਾਂ ਨੂੰ ਲੈਕੇ ਵੱਡੇ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ। ਇਹਨਾਂ ਮਾਮਲਿਆਂ ’ਚ ਇਕ ਇਹ ਵੀ ਮਾਮਲਾ ਸਾਹਮਣੇ ਆਇਆ ਸੀ ਕਿ ਬਿਕਰਮ ਮਜੀਠੀਆ ਨੇ ਸੁਖਜਿੰਦਰ ਰੰਧਾਵਾ ਤੇ ਜੱਗੂ ਨੂੰ ਇਕ ਹੋਣ ਦਾ ਖੁਲਾਸਾ ਕੀਤਾ ਸੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਸੀ ਕਿ ਜੱਗੂ ਭਗਵਾਨਪੁਰੀਆ ਮੰਤਰੀ ਦੀ ਸ਼ਹਿ ਤੇ ਕੰਮ ਕਰ ਰਿਹਾ ਹੈ। ਜਿਸ ਕਾਰਨ ਜੱਗੂ ਆਰਾਮ ਨਾਲ ਜੇਲ੍ਹ ਚੋਂ ਵੀ ਧਮਕੀਆਂ ਦੇ ਰਿਹਾ ਹੈ।

