ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮਸ਼ਹੁਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਸ਼ੱਕੀ ਹਲਾਤਾ ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਪਿੰਡ ਭਗਵਾਨਪੁਰ ਚ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਮੌਤ ਹੋ ਗਈ ਤੇ ਨਾਲ ਹੀ ਉਹਨਾਂ ਦੇ ਪਰਿਵਾਰ ਨੇ ਦੇਹ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਮੌਤ ਸਹੁਰੇ ਘਰ ਹੋਈ ਸੀ ਤੇ ਉਸਦੀ ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਨਾਲ ਹੀ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਮੌਤ ਦੇ ਕੁਝ ਦਿਨ ਤੋਂ ਬਾਅਦ ਹੀ ਉਸਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ। ਜਿਸ ਕਾਰਨ ਇਹਨੀ ਜਿਆਦਾ ਜਲਦਬਾਜੀ ਹੋਣ ਦੇ ਕਾਰਨ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਮੌਤ ਸਵਾਲਾ ਦੇ ਘੇਰੇ ਚ ਆ ਗਈ ਹੈ। ਖੈਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

