ਜਗਰਾਉਂ: ਲੁਧਿਆਣਾ ਜ਼ਿਲ੍ਹੇ ਦੇ ਅਧੀਨ ਆਉਂਦੇ ਜਗਰਾਉਂ ਦੇ ਪਿੰਡ ਹੇਰਾਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਤੜਕਸਾਰ ਕੈਨੇਡਾ ਵਾਸੀ ਇੱਕ ਐੱਨ.ਆਰ.ਆਈ. ਦੀ ਬੰਦ ਕੋਠੀ ਨੂੰ ਨਿਸ਼ਾਨਾ ਬਣਵਾਉਂਦੇ ਹੋਏ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਤੜਕਸਾਰ 4:19 ਵਜੇ ਵਪਾਰੀ ਹਾਦਸਾ
ਮਿਲੀ ਜਾਣਕਾਰੀ ਅਨੁਸਾਰ, ਅੱਜ ਤੜਕਸਾਰ ਕਰੀਬ 4:19 ਵਜੇ ਰਾਜੋਆਣਾ ਲਿੰਕ ਰੋਡ ਦੇ ਨੇੜੇ ਕੈਨੇਡਾ ਵਾਸੀ ਐੱਨ.ਆਰ.ਆਈ. ਜਿੰਦਰ ਸਿੰਘ ਦੀ ਕੋਠੀ ‘ਤੇ ਇਹ ਹਮਲਾ ਹੋਇਆ। ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਕੋਠੀ ਦੇ ਮੁੱਖ ਗੇਟ ‘ਤੇ ਦੋ ਰਾਊਂਡ ਫਾਇਰਿੰਗ ਕੀਤੀ। ਗੋਲੀਆਂ ਦੀ ਆਵਾਜ਼ ਨਾਲ ਪਿੰਡ ਵਿੱਚ ਇੱਕਦਮ ਦਹਿਸ਼ਤ ਫੈਲ ਗਈ।
ਘਰੋਂ ਬਾਹਰ ਨਿਕਲੇ ਲੋਕਾਂ ਨੇ ਲੁਕ ਕੇ ਬਚਾਈ ਜਾਨ
ਘਟਨਾ ਦੇ ਸਮੇਂ ਕੁਝ ਲੋਕ ਗੁਰਦੁਆਰਾ ਸਾਹਿਬ ਮੱਥਾ ਟੇਕਣ ਅਤੇ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਘਰਾਂ ਤੋਂ ਬਾਹਰ ਨਿਕਲੇ ਹੋਏ ਸਨ। ਅਚਾਨਕ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕਾਂ ਵਿੱਚ ਭਾਜੜ ਪੈ ਗਈ। ਕਈ ਲੋਕਾਂ ਨੇ ਮੌਕਾ ਮਿਲਦਿਆਂ ਹੀ ਸੁਰੱਖਿਅਤ ਥਾਵਾਂ ‘ਤੇ ਲੁਕ ਕੇ ਆਪਣੀ ਜਾਨ ਬਚਾਈ, ਜਦਕਿ ਕੁਝ ਲੋਕ ਡਰਦਿਆਂ ਮਾਰੇ ਤੁਰੰਤ ਆਪਣੇ ਘਰਾਂ ਨੂੰ ਵਾਪਸ ਪਰਤ ਗਏ। ਰਾਹਤ ਦੀ ਗੱਲ ਇਹ ਰਹੀ ਕਿ ਜਿਸ ਕੋਠੀ ਨੂੰ ਨਿਸ਼ਾਨਾ ਬਣਾਇਆ ਗਿਆ, ਉਸ ਨੂੰ ਤਾਲਾ ਲੱਗਿਆ ਹੋਇਆ ਸੀ ਅਤੇ ਪਰਿਵਾਰ ਦੇ ਸਾਰੇ ਮੈਂਬਰ ਕੈਨੇਡਾ ਵਿੱਚ ਹੀ ਰਹਿ ਰਹੇ ਹਨ।
ਪੁਲਿਸ ਕਰ ਰਹੀ ਹੈ ਜਾਂਚ
ਇਸ ਪੂਰੀ ਵਾਰਦਾਤ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆ ਚੁੱਕੀ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੈ।
ਗੁਆਂਢੀ ਦੇ ਪਰਿਵਾਰ ਤੋਂ ਸੀ.ਆਈ.ਏ. ਸਟਾਫ ਵੱਲੋਂ ਪੁੱਛਗਿੱਛ
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮਾਮਲੇ ਦੀਆਂ ਤਾਰਾਂ ਐੱਨ.ਆਰ.ਆਈ. ਜਿੰਦਰ ਸਿੰਘ ਦੇ ਗੁਆਂਢ ਵਿੱਚ ਰਹਿੰਦੇ ਜਸਵਿੰਦਰ ਸਿੰਘ ਨਾਲ ਜੁੜੀਆਂ ਹੋ ਸਕਦੀਆਂ ਹਨ। ਇਸੇ ਆਧਾਰ ‘ਤੇ ਸੀ.ਆਈ.ਏ. ਸਟਾਫ ਵੱਲੋਂ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਲੰਮੀ ਗੱਲਬਾਤ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Panchkula में एक बाइक पर 5 लोग, ट्रैफिक पुलिस ने काटा 19,500 का चालान, बाइक जब्त
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



