ਜਲੰਧਰ: MP ਅਸ਼ੋਕ ਮਿੱਤਲ ਦੇ ਘਰ 20 ਘੰਟੇ ਚੱਲੀ ED ਦੀ ਰੇਡ ਖ਼ਤਮ, CM ਮਾਨ ਤੇ ਕੇਜਰੀਵਾਲ ਨੇ ਭਾਜਪਾ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਜਲੰਧਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ…

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ

ਜਲੰਧਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਗਈ ਛਾਪੇਮਾਰੀ ਅੱਜ ਤੜਕਸਾਰ ਖ਼ਤਮ ਹੋ ਗਈ ਹੈ। ਬੀਤੇ ਦਿਨ ਸਵੇਰੇ 7:30 ਵਜੇ ਸ਼ੁਰੂ ਹੋਈ ਇਹ ਕਾਰਵਾਈ ਲਗਾਤਾਰ ਜਾਰੀ ਰਹੀ ਅਤੇ ਅੱਜ ਸਵੇਰੇ ਕਰੀਬ 3:30 ਵਜੇ ਈ.ਡੀ. ਦੀਆਂ ਟੀਮਾਂ ਵਾਪਸ ਪਰਤੀਆਂ। ਜਾਣਕਾਰੀ ਅਨੁਸਾਰ, ਈ.ਡੀ. ਵੱਲੋਂ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਸਮੇਤ ਲਗਭਗ 10 ਵੱਖ-ਵੱਖ ਠਿਕਾਣਿਆਂ ‘ਤੇ ਦਸਤਕ ਦਿੱਤੀ ਗਈ ਸੀ।

ਫੇਮਾ ਉਲੰਘਣਾ ਦੇ ਸ਼ੱਕ ਹੇਠ ਹੋਈ ਕਾਰਵਾਈ

ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੇ ਸੰਭਾਵਿਤ ਉਲੰਘਣਾ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ। ਹਾਲਾਂਕਿ, ਈ.ਡੀ. ਵੱਲੋਂ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸ ਬਾਰੇ ਕੋਈ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਕਿ ਜਾਂਚ ਦੌਰਾਨ ਕੀ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਅਸ਼ੋਕ ਮਿੱਤਲ ਨੂੰ ਰਾਘਵ ਚੱਢਾ ਦੀ ਥਾਂ ਰਾਜ ਸਭਾ ਵਿੱਚ ਪਾਰਟੀ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਸੀ।

ਸੀਐਮ ਮਾਨ ਨੇ ਕਿਹਾ- ‘ਟਿਪੀਕਲ ਮੋਦੀ ਸਟਾਈਲ’

ਇਸ ਛਾਪੇਮਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸਖ਼ਤ ਸ਼ਬਦੀ ਹਮਲਾ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਭਾਜਪਾ ਨੇ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਾਨ ਨੇ ਇਸ ਕਾਰਵਾਈ ਨੂੰ ‘ਟਿਪੀਕਲ ਮੋਦੀ ਸਟਾਈਲ’ ਦੱਸਦਿਆਂ ਕਿਹਾ ਕਿ ਵਿਰੋਧੀਆਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਕੇਜਰੀਵਾਲ ਦਾ ਭਾਜਪਾ ਨੂੰ ਕਰਾਰਾ ਜਵਾਬ ਦੇਣ ਦਾ ਐਲਾਨ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਰੇਡ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਜੀ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਡਰਾਉਣ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਸਭ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਅੰਮ੍ਰਿਤਸਰ ‘ਚ ਭਿਆਨਕ ਮੰਜ਼ਰ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *