Jalandhar : ਵੋਟਾਂ ਤੋਂ ਇਕ ਦਿਨ ਪਹਿਲਾਂ ਵਾਇਰਲ ਵੀਡੀਓ ਨੇ ਮਚਾਇਆ ਹੰਗਾਮਾ, ਸੀਨੀਅਰ ਕਾਂਗਰਸੀ ਨੇਤਾ ਵੀ ਆਏ ਨਜ਼ਰ !

Video of loading liquor goes viral : ਵੋਟਾਂ ਤੋਂ ਪਹਿਲਾਂ ਜਲੰਧਰ ਜਲੰਧਰ ਦੇ ਹਲਕਾ ਨਕੋਦਰ ਨੇੜੇ ਦੀ ਵੀਡੀਓ ਵਾਇਰਲ ਹੋ ਗਈ। ਇਸ ਵੀਡੀਓ ਨੇ ਹੰਗਾਮਾ…

Video of loading liquor goes viral : ਵੋਟਾਂ ਤੋਂ ਪਹਿਲਾਂ ਜਲੰਧਰ ਜਲੰਧਰ ਦੇ ਹਲਕਾ ਨਕੋਦਰ ਨੇੜੇ ਦੀ ਵੀਡੀਓ ਵਾਇਰਲ ਹੋ ਗਈ। ਇਸ ਵੀਡੀਓ ਨੇ ਹੰਗਾਮਾ ਮਚਾ ਦਿੱਤਾ ਹੈ। ਇਸ ਵਿਚ ਕੁਝ ਲੋਕ ਸ਼ਰਾਬ ਲੋਡ ਕਰਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਥਾਣਾ ਨੂਰਮਹਿਲ ਦੀ ਪੁਲਿਸ ਨੇ ਇਕ ਮੁਲਜ਼ਮ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਦਲਜਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਲਿੱਡਣ, ਨਕੋਦਰ ਸਦਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਐਫਆਈਆਰ ਆਬਕਾਰੀ ਵਿਭਾਗ ਦੇ ਸਰਕਲ ਇੰਸਪੈਕਟਰ ਸਾਹਿਲ ਰੰਗਾ ਦੇ ਬਿਆਨਾਂ ’ਤੇ ਦਰਜ ਕੀਤੀ ਗਈ ਹੈ।
ਥਾਣਾ ਨਕੋਦਰ ਵਿੱਚ ਤਾਇਨਾਤ ਇੰਸਪੈਕਟਰ ਸਾਹਿਲ ਰੰਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਐਸਡੀਐਫ ਦਫ਼ਤਰ ਤੋਂ ਸੂਚਨਾ ਮਿਲੀ ਸੀ ਕਿ ਨੂਰਮਹਿਲ ਦੇ ਪਿੰਡ ਸੰਘਾ ਜਗੀਰ ਨੇੜੇ ਇੱਕ ਗੱਡੀ ਵਿੱਚ ਸ਼ਰਾਬ ਲੱਦੀ ਜਾ ਰਹੀ ਹੈ। ਸੂਚਨਾ ਦੇ ਆਧਾਰ ‘ਤੇ ਟੀਮ ਤੁਰੰਤ ਕਾਰਵਾਈ ਲਈ ਪਹੁੰਚੀ।
ਨਕੋਦਰ ‘ਚ ਪੁਲਿਸ ਨੇ ਛਾਪਾ ਮਾਰ ਕੇ ਘਰ ਦੇ ਬਾਥਰੂਮ ‘ਚੋਂ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਦਲਜਿੰਦਰ ਸਿੰਘ ਨੂੰ ਉਸ ਦੀ ਸਕਾਰਪੀਓ ਗੱਡੀ ਸਮੇਤ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕੁੱਲ 15 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਬਰਾਮਦ ਕੀਤੀ ਸ਼ਰਾਬ ਬਾਰੇ ਦਲਜਿੰਦਰ ਕੋਲੋਂ ਪੁੱਛਗਿੱਛ ਵੀ ਕੀਤੀ ਪਰ ਉਸ ਕੋਲੋਂ ਕੁਝ ਵੀ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਕੋਈ ਪਰਮਿਟ ਬਰਾਮਦ ਹੋਇਆ।
ਤੁਹਾਨੂੰ ਦੱਸ ਦੇਈਏ ਕਿ ਵਾਇਰਲ ਹੋਈ ਵੀਡੀਓ ਵਿੱਚ ਨਕੋਦਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਵੀ ਨਜ਼ਰ ਆ ਰਹੇ ਹਨ। ਇਸ ਦੇ ਬਾਵਜੂਦ ਪੁਲਿਸ ਜਾਂ ਆਬਕਾਰੀ ਵੱਲੋਂ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

Leave a Reply

Your email address will not be published. Required fields are marked *