ਜਲੰਧਰ : ਤਿਉਹਾਰੀ ਸੀਜ਼ਨ ਸ਼ੁਰੂ ਹੁੰਦਿਆਂ ਹੀ ਬਾਜ਼ਾਰਾਂ ਵਿੱਚ ਰੌਣਕਾਂ ਵਧ ਗਈਆਂ ਹਨ ਅਤੇ ਲੋਕ ਵੱਡੀ ਗਿਣਤੀ ਵਿੱਚ ਖਰੀਦਦਾਰੀ ਲਈ ਪਹੁੰਚ ਰਹੇ ਹਨ। ਇਸ ਭੀੜ-ਭੜੱਕੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਇਸੇ ਤਹਿਤ ਅੱਜ ਜਲੰਧਰ ਦੇ ਬਾਜ਼ਾਰਾਂ ਵਿੱਚ ਫਾਇਰ ਬ੍ਰਿਗੇਡ ਵੱਲੋਂ ਮੌਕ ਡ੍ਰਿਲ ਮਾਰਚ ਕੱਢਿਆ ਗਿਆ, ਜਿਸ ਦੌਰਾਨ ਅਧਿਕਾਰੀਆਂ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ।
ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ ਨੇ ਦਿੱਤੀ ਦੀਵਾਲੀ ਦੀ ਵਧਾਈ
ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਜ਼ਾਰਾਂ ਵਿੱਚ ਕੀਤੀ ਜਾ ਰਹੀ ਮੌਕ ਡ੍ਰਿਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਜ਼ਾਰਾਂ ਵਿੱਚ ਆਪਣੇ ਵਾਹਨ ਨਾ ਲਿਆਉਣ ਅਤੇ ਉਨ੍ਹਾਂ ਨੂੰ ਨਿਰਧਾਰਤ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹਾ ਕਰਨ ਤਾਂ ਜੋ ਕਿਸੇ ਐਮਰਜੈਂਸੀ ਵੇਲੇ ਰੁਕਾਵਟ ਨਾ ਆਵੇ।
ਇਸ ਦੇ ਨਾਲ ਹੀ ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀਆਂ ਦੁਕਾਨਦਾਰਾਂ ਦੇ ਬਾਹਰ ਜ਼ਿਆਦਾ ਸਾਮਾਨ ਰੱਖ ਕੇ ਰਸਤਿਆਂ ਨੂੰ ਤੰਗ ਨਾ ਕਰਨ। ਅਜਿਹਾ ਕਰਨ ਨਾਲ ਦੀਵਾਲੀ ‘ਤੇ ਪਟਾਕਿਆਂ ਕਾਰਨ ਅੱਗ ਲੱਗਣ ਵਰਗੀ ਕਿਸੇ ਘਟਨਾ ਸਮੇਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਪਹੁੰਚਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲੰਧਰ ਵਿੱਚ ਫਾਇਰ ਬ੍ਰਿਗੇਡ ਕੋਲ ਪੂਰੀਆਂ ਗੱਡੀਆਂ ਅਤੇ ਸਟਾਫ਼ ਤਾਇਨਾਤ ਹੈ।
ਮੁੱਖ ਚੌਕਾਂ ਵਿੱਚ ਤਾਇਨਾਤ ਰਹਿਣਗੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਫਾਇਰ ਬ੍ਰਿਗੇਡ ਅਧਿਕਾਰੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕ ਡ੍ਰਿਲ ਦਾ ਮੁੱਖ ਉਦੇਸ਼ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਫਾਇਰ ਬ੍ਰਿਗੇਡ ਦਾ ਇਹ ਮਾਰਚ ਕੰਪਨੀ ਬਾਗ ਚੌਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਿਆ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਜ਼ਾਰਾਂ ਦੇ ਮੁੱਖ ਚੌਕਾਂ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵਿਸ਼ੇਸ਼ ਤੌਰ ‘ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਸੰਕਟ ਨਾਲ ਤੁਰੰਤ ਨਜਿੱਠਿਆ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖੰਨਾ ‘ਚ ਬਾਰਦਾਨੇ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



