ਜਲੰਧਰ : ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ (Jalandhar by-election) ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜੇ ਆਉਣਗੇ।
ਜਲੰਧਰ ਜ਼ਿਮਨੀ ਚੋਣ (Jalandhar by-election) ਨੂੰ ਲੈ ਕੇ ਪੰਜਾਬ ਦੀਆਂ ਸਿਆਸੀਆਂ ਧਿਰਾਂ ਵਿੱਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਰਾਜਾ ਵੜਿੰਗ ਨੇ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਵੱਲੋਂ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਜ਼ਿਮਨੀ ਚੋਣ ਲਈ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਪਾਰਟੀ ਨੇ 9 ਵਿਧਾਨ ਸਭਾ ਹਲਕਿਆਂ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ (ਪੱਛਮੀ), ਜਲੰਧਰ (ਕੇਂਦਰੀ), ਜਲੰਧਰ (ਉੱਤਰੀ), ਜਲੰਧਰ ਲਈ ਕਈ ਆਗੂਆਂ ਅਤੇ ਸਾਬਕਾ ਵਿਧਾਇਕਾਂ ਨੂੰ ਇੰਚਾਰਜ ਅਤੇ ਸਹਿ-ਇੰਚਾਰਜ ਵਜੋਂ ਨਾਮਜ਼ਦ ਕੀਤਾ ਸੀ। ਜ਼ਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਨਹੀਂ ਹੋਇਆ।

