Jalandhar Bypoll: ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ

Jalandhar Bypoll: ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਦੇ…

Jalandhar Bypoll: ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਦੇ ਉਮੀਦਵਾਰ ਹੋਣਗੇ। ਭਾਜਪਾ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ‘ਚ ਸ਼ਾਮਿਲ ਹੋਏ ਸਨ।

ਦੱਸ ਦਈਏ ਕਿ ਪਿਛਲੇ ਹਫ਼ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਉਨ੍ਹਾਂ ਨੂੰ ਪੁਣੇ ਦੀ ਪਾਰਟੀ ‘ਚ ਸ਼ਾਮਿਲ ਕੀਤਾ ਹੈ।ਇੰਦਰ ਇਕਬਾਲ ਸਿੰਘ ਅਟਵਾਲ ਨਾਂ ਦੇ ਐਲਾਨ ਨਾਲ ਜਲੰਧਰ ਲੋਕ ਸਭਾ ਚੋਣਾਂ ਦੀ ਤਸਵੀਰ ਕਾਫੀ ਹੱਦ ਤੱਕ ਸਪੱਸ਼ਟ ਹੋ ਗਈ ਹੈ।

ਜ਼ਿਮਨੀ ਚੋਣ ਵਿੱਚ ਹੁਣ ਚਾਰ ਵੱਡੇ ਉਮੀਦਵਾਰ ਮੈਦਾਨ ਵਿੱਚ ਹਨ। ਕਾਂਗਰਸ ਤੋਂ ਕਰਮਜੀਤ ਕੌਰ ਚੌਧਰੀ, ਆਮ ਆਦਮੀ ਪਾਰਟੀ ਤੋਂ  ਸੁਸ਼ੀਲ ਕੁਮਾਰ ਰਿੰਕੂ, ਅਕਾਲੀ ਦਲ-ਬਸਪਾ ਤੋਂ ਡਾ.ਸੁੱਖਵਿੰਦਰ ਸੁੱਖੀ ਅਤੇ ਭਾਰਤੀ ਜਨਤਾ ਪਾਰਟੀ ਤੋਂ ਇੰਦਰ ਇਕਬਾਲ ਸਿੰਘ ਅਟਵਾਲ ਸ਼ਾਮਲ ਹਨ।ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ 10 ਮਈ ਨੂੰ ਅਤੇ 13 ਮਈ ਨੂੰ ਨਤੀਜੇ ਆਉਣਗੇ।

Leave a Reply

Your email address will not be published. Required fields are marked *