ਜਲੰਧਰ ਵਿਖੇ ਵੱਡੀ ਘਟਨਾ ਵਾਪਰੀ ਹੈ। ਸ਼ਿਵ ਸੈਨਾ ਆਗੂ ਦੇ ਪੁੱਤ ‘ਤੇ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਸਿਟੀ ਬੱਸ ਸਟੈਂਡ ਨੇੜੇ ਸਥਿਤ ਸ਼ਰਾਬ ਦੇ ਠੇਕੇ ਕੋਲ ਵਾਪਰੀ। ਘਟਨਾ ਮਗਰੋਂ ਮੁਲਜ਼ਮ ਫਰਾਰ ਹੋ ਗਏ। ਪਰਿਵਾਰ ਵਾਲਿਆਂ ਨੇ ਪੀੜਤ ਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ। ਘਟਨਾ ਦੀ ਸੂਚਨਾ ਥਾਣਾ ਡਵੀਜ਼ਨ ਨੰਬਰ 6 (ਮਾਡਲ ਟਾਊਨ ਥਾਣਾ) ਦੀ ਪੁਲਿਸ ਨੂੰ ਵੀ ਦਿੱਤੀ ਗਈ।
ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਉਪ ਇੰਚਾਰਜ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦਾ ਦਫ਼ਤਰ ਬੱਸ ਸਟੈਂਡ ਕੋਲ ਹੈ। ਐਤਵਾਰ ਦੇਰ ਰਾਤ ਉਸ ਦਾ ਲੜਕਾ ਆਪਣੇ ਦੋਸਤ ਸਮੇਤ ਦਫ਼ਤਰ ਨੇੜੇ ਮੌਜੂਦ ਸੀ। ਜਦੋਂ ਉਹ ਦਫ਼ਤਰ ਤੋਂ ਬਾਹਰ ਆ ਕੇ ਅਹਾਤੇ ਨੇੜੇ ਪਹੁੰਚਿਆ ਤਾਂ ਕੁਝ ਨੌਜਵਾਨ ਆਏ। ਪਹਿਲਾਂ ਉਸ ਨੂੰ ਪੁੱਛਿਆ ਕਿ ਕੀ ਉਹ ਰਾਜ ਕੁਮਾਰ ਅਰੋੜਾ ਦਾ ਪੁੱਤਰ ਹੈ। ਉਸ ਵੱਲੋਂ ਹਾਂ ਕਹਿਣ ਦੇ ਨਾਲ ਹੀ ਮੁਲਜ਼ਮਾਂ ਦੇ ਹੋਰ ਸਾਥੀ ਵੀ ਮੌਕੇ ’ਤੇ ਆ ਗਏ। ਮੁਲਜ਼ਮਾਂ ਨੇ ਉਸ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਘਟਨਾ ‘ਚ ਪੀੜਤ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।
ਅਰੋੜਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਦਾ ਲੜਕਾ ਘਰ ਪਹੁੰਚਿਆ ਤਾਂ ਉਸ ਉਹ ਖੂਨ ਨਾਲ ਲੱਥਪੱਥ ਸੀ। ਜ਼ਿਆਦਾ ਖੂਨ ਵਹਿਣ ਕਾਰਨ ਉਹ ਘਰ ਪਹੁੰਚ ਕੇ ਬੇਹੋਸ਼ ਹੋ ਗਿਆ। ਖੂਨ ਨਾਲ ਲੱਥਪੱਥ ਪੁੱਤਰ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਧਰ, ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਵਾਸਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Jalandhar crime : ਸ਼ਿਵ ਸੈਨਾ ਆਗੂ ਦੇ ਪੁੱਤ ਉਤੇ ਜਾਨਲੇਵਾ ਹਮਲਾ, ਲਹੂ ਲੁਹਾਨ ਕਰ ਫਰਾਰ ਹੋ ਗਏ ਮੁਲਜ਼ਮ
ਜਲੰਧਰ ਵਿਖੇ ਵੱਡੀ ਘਟਨਾ ਵਾਪਰੀ ਹੈ। ਸ਼ਿਵ ਸੈਨਾ ਆਗੂ ਦੇ ਪੁੱਤ ‘ਤੇ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਸਿਟੀ ਬੱਸ ਸਟੈਂਡ ਨੇੜੇ…
