ਜਲੰਧਰ ਪੁਲਿਸ ਟ੍ਰੈਫਿਕ ਨਿਯਮਾਂ ਨੂੰ ਤੋੜਣ ਵਾਲਿਆਂ ਦੇ ਖਿਲਾਫ ਹੋਈ ਸਖਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਵਧ ਰਹੇ ਟ੍ਰੇਫਿਕ ਨਿਯਮਾਂ ਦੀਆਂ ਉਲੰਘਣਾ ਨੂੰ ਪੰਜਾਬ ਪੁਲਿਸ ਸਖਤ ਹੋ ਰਹੀ ਹੈ। ਇਸਦੇ ਚੱਲਦੇ ਹੀ ਜਲੰਧਰ ਪੁਲਿਸ ਨੇ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਵਧ ਰਹੇ ਟ੍ਰੇਫਿਕ ਨਿਯਮਾਂ ਦੀਆਂ ਉਲੰਘਣਾ ਨੂੰ ਪੰਜਾਬ ਪੁਲਿਸ ਸਖਤ ਹੋ ਰਹੀ ਹੈ। ਇਸਦੇ ਚੱਲਦੇ ਹੀ ਜਲੰਧਰ ਪੁਲਿਸ ਨੇ ਇਸ ਤਰ੍ਹਾਂ ਦੇ ਮਾਮਲਿਆਂ ਤੋਂ ਨਜਿੱਠਣ ਲਈ ਇਕ ਨਵਾਂ ਉਪਰਾਲਾ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਇਸ ਸੰਬੰਧੀ ਇਕ ਨੰਬਰ ਜਾਰੀ ਕੀਤਾ ਹੈ। ਜਿਸ ਤੇ ਡੀਜੀਪੀ ਦਾ ਕਹਿਣਾ ਹੈ ਕਿ ਟ੍ਰੈਫਿਕ ਨਿਯਮਾਂ ਦਾ ਉਲੰਘਣਾ ਕਰਨ ਵਾਲਿਆਂ ਲਈ ਇਕ ਨੰਬਰ ਜਾਰੀ ਕੀਤਾ ਹੈ

punjab police jalandhar

ਜਿਸ ਤੇ ਉਸ ਸ਼ਖਸ ਦੀ ਤਸਵੀਰ ਜਾਂ ਫਿਰ ਵੀਡੀਓ ਬਣਾ ਕੇ ਪੁਲਿਸ ਨੂੰ ਭੇਜਣੀ ਹੋਵੇਗੀ। ਤਸਵੀਰ ਤੇ ਵੀਡੀਓ ਮਿਲਣ ਤੋਂ ਬਾਅਦ ਸ਼ਖਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦਸ ਦਈਏ ਕਿ ਪੰਜਾਬ ਪੁਲਿਸ ਨੇ ਇਹ ਨੰਬਰ ਟਵਿੱਟਰ ਅਕਾਉਂਟ ਤੇ ਜਾਰੀ ਕੀਤਾ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਇਹਨਾਂ ਦੇ ਕਾਰਨ ਕਈ ਲੋਕਾਂ ਨੂੰ ਆਪਣੀ ਜਿਦੰਗੀ ਤੋਂ ਵੀ ਹੱਥ ਧੋਣਾ ਪੈ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋ ਇਹ ਉਪਰਾਲਾ ਕੀਤਾ ਹੈ।

Leave a Reply

Your email address will not be published. Required fields are marked *