ਜਾਮੀਆ ਦੇ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਦਾ ਨਾਗਰਿਕਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੇ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ ਵਿਰੁੱਧ ਐਤਵਾਰ ਨੂੰ ਦਿੱਲੀ ਦੇ ਜਾਮੀਆ ਨਗਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੇ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ ਵਿਰੁੱਧ ਐਤਵਾਰ ਨੂੰ ਦਿੱਲੀ ਦੇ ਜਾਮੀਆ ਨਗਰ ਵਿਖੇ ਭਾਰੀ ਰੋਸ ਮੁਜਾਹਰਾ ਕੀਤਾ। ਦਿੱਲੀ ਟ੍ਰੈਫਿਕ ਪੁਲਿਸ ਨੇ ਦਿੱਲੀ ਦੇ ਲੋਕਾਂ ਤੱਕ ਇਸ ਦੀ ਜਾਣਕਾਰੀ ਪਹੁੰਚਾਉਂਣ ਲਈ ਟਵੀਟ ਕੀਤਾ ਕਿ, ਪ੍ਰਦਰਸ਼ਨਕਾਰੀਆਂ ਕਾਰਨ ਓਖਲਾ ਅੰਡਰਪਾਸ ਤੋਂ ਸਰਿਤਾ ਵਿਹਾਰ ਤੱਕ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ।

ਸਿਟੀਜ਼ਨਸ਼ਿਪ ਐਕਟ ਵਿੱਚ ਵਿਵਾਦਪੂਰਨ ਸੋਧ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਸੰਸਦ ਵਿੱਚ ਰੋਸ ਮਾਰਚ ਕੱਢਣਾ ਚਾਹਿਆ ਤਾਂ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਨੂੰ ਹੋਈ ਝੜਪ ਯੂਨੀਵਰਸਿਟੀ ਲੜਾਈ ਦੇ ਮੈਦਾਨ ਵਿੱਚ ਬਦਲ ਗਈ ਸੀ।

 

Leave a Reply

Your email address will not be published. Required fields are marked *