ਸ਼੍ਰੀਨਗਰ- ਜੰਮੂ-ਕਸ਼ਮੀਰ ’ਚ ਸ਼੍ਰੀਨਗਰ ਦੇ ਜ਼ੇਵਨ ਇਲਾਕੇ ’ਚ ਸੋਮਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਪੁਲਿਸ ਦੀ ਬੱਸ ’ਤੇ ਹਮਲਾ ਕਰ ਦਿੱਤਾ। ਫਾਇਰਿੰਗ ਦੀ ਇਸ ਘਟਨਾ ’ਚ 3 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਤੇ 11 ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੀ 9ਵੀਂ ਬਟਾਲੀਅਨ ਆਰਮਡ ਪੁਲਿਸ ਦੀ ਬੱਸ ’ਤੇ ਇਹ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
Also Read: ਪੰਜਾਬ ਕਾਂਗਰਸ ਦਾ ਵੱਡਾ ਫੈਸਲਾ, ਚੋਣ ਪੈਨਲ ਦਾ ਕੀਤਾ ਗਠਨ
ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਸ਼੍ਰੀਨਗਰ ਦੇ ਰੰਗਰੇਥ ਇਲਾਕੇ ’ਚ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਦਰਅਸਲ, ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਸ਼੍ਰੀਨਗਰ ਦੇ ਰੰਗਰੇਥ ’ਚ ਅੱਤਵਾਦੀਆਂ ਦੀ ਮੌਜੂਦਗੀ ਦੇਖੀ ਗਈ ਹੈ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ, ਜਿਥੇ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਜਵਾਬ ’ਚ ਅੱਤਵਾਦੀ ਮਾਰੇ ਗਏ।
Also Read: ‘ਪਤਨੀ ਦੀ ਬਿਨਾਂ ਮਨਜ਼ੂਰੀ ਕਾਲ ਰਿਕਾਰਡ ਕਰਨਾ ‘ਨਿੱਜਤਾ’ ਦੇ ਅਧਿਕਾਰ ਦੀ ਉਲੰਘਣਾ’




