ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਉੱਤਰੀ ਕਸ਼ਮੀਰ ਦੇ ਸੋਪੋਰ ‘ਚ ਅੱਤਵਾਦੀ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲਾ ਹੋਇਆ | ਸੁਰੱਖਿਆ ਫੋਰਸਾਂ ਨੇ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ |
ਮਾਰੇ ਗਏ ਅੱਤਵਾਦੀ ਕੋਲੋਂ ਇਕ ਪਿਸਤੌਲ ਅਤੇ ਤਿੰਨ ਗ੍ਰੇਨੇਡ ਮਿਲੇ ਹਨ | ਸੁਰੱਖਿਆ ਫੋਰਸਾਂ ਵਲੋਂ ਨੇੜੇ-ਤੇੜੇ ਦੇ ਪੂਰੇ ਖੇਤਰ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਸੁਰੱਖਿਆ ਫੋਰਸਾਂ ਦੀ ਇਕ ਟੀਮ ਸੋਪੋਰ ਦੇ ਵਾਟਰਗਾਮ ‘ਚ ਗਸ਼ਤ ਕਰ ਰਹੀ ਸੀ,,ਇਸੇ ਦੌਰਾਨ ਅੱਤਵਾਦੀ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ | ਸੁਰੱਖਿਆ ਫੋਰਸਾਂ ਨੇ ਤੁਰੰਤ ਮੋਰਚਾ ਸੰਭਾਲਦੇ ਹੋਏ ਜਵਾਬੀ ਕਾਰਵਾਈ ਕੀਤੀ | ਦੋਹਾਂ ਪਾਸਿਓਂ ਹੋਈ ਗੋਲੀਬਾਰੀ ਤੋਂ ਬਾਅਦ ਇਕ ਅੱਤਵਾਦੀ ਮਾਰ ਸੁੱਟਿਆ ਗਿਆ |
Watch Video


