ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਸਰਵਨ ਕੀਤੀ। ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਬਾਅਦ ਪੰਜਾਬੀ ਗਾਇਕ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।
ਜਸਬੀਰ ਜੱਸੀ ਨੇ ਅਕਾਲ ਤਖਤ ਸਾਹਿਬ ਦੇ ਜੱਥਦੇਦਾਰ ਨਾਲ ਕੀਤੀ ਮੁਲਾਕਾਤ
ਇਸ ਮੌਕੇ ‘ਤੇ ਗਾਇਕ ਜਸਬੀਰ ਜੱਸੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਵੀ ਮੁਲਾਕਾਤ ਕੀਤੀ । ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਵੀ ਕੀਤੀ ਹੈ।
ਇਸ ਦੇ ਨਾਲ ਜੱਥੇਦਾਰ ਦੇ ਕੋਲ ਕੋਈ ਡਿਊਟੀ ਲਗਾਉਣ ਦੀ ਅਪੀਲ ਵੀ ਕੀਤੀ ਹੈ । ਜਸਬੀਰ ਜੱਸੀ ਨੇ ਕਿਹਾ ਕਿ ਉਹ ਜਲਦ ਹੀ ਗੁਰਬਾਣੀ ਸ਼ਬਦ ਵੀ ਰਿਲੀਜ਼ ਕਰਨਗੇ । ਉਹ ਸਮੇਂ-ਸਮੇਂ ‘ਤੇ ਆਪਣੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੁੰਦੇ ਰਹਿੰਦੇ ਹਨ।
ਜਸਬੀਰ ਜੱਸੀ ਲੰਬੇ ਸਮੇਂ ਤੋਂ ਮਿਊਜ਼ਿਕ ਜਗਤ ‘ਚ ਸਰਗਰਮ
ਜਸਬੀਰ ਜੱਸੀ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ, ਜਿਨ੍ਹਾਂ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ‘ਚ ਪੈਰ ਪੈ ਗਿਆ, ਇੱਕ ਤਾਰਾ ਵੱਜਦਾ ਵੇ, ਹੀਰ ਵਰਗੇ ਕਈ ਗੀਤ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ਵਿੱਚ ਗੀਤ ਗਾ ਚੁੱਕੇ ਹਨ।



