ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ‘ਚ ਪੁਲਸ ਦੀ ਹਿਰਾਸਤ ਵਿਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਵਲੋਂ ਇਨਸਾਫ ਲਈ ਪਿਛਲੇ ਕਈ ਦਿਨਾਂ ਤੋਂ ਧਰਨਾ ਲਗਾਇਆ ਗਿਆ ਸੀ। ਜੋ ਕਿ ਸਮਾਪਤ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ‘ਚ ਮੁੱਖ ਦੋਸ਼ੀ ਰਣਧੀਰ ਸਿੰਘ ਦੀ ਗ੍ਰਿਫਤਾਰੀ ਹੋ ਗਈ ਹੈ ਜਿਸ ਤੋਂ ਬਾਅਦ ਜਸਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਧਰਨਾ ਖਤਮ ਕਰ ਦਿੱਤਾ ਹੈ।
ਪੁਲਿਸ ਵੱਲੋਂ ਇਸ ਪੁਸ਼ਟੀ ਕੀਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ ਦੀ ਆਰਥਿਕ ਮਦਦ ਕੀਤੀ ਗਈ ਹੈ ਤੇ ਨਾਲ ਹੀ ਘਰ ਦੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਇਸ ਮਾਮਲੇ ਚ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਉਹ ਪੀੜਤ ਪਰਿਵਾਰ ਦੇ ਨਾਲ ਹਨ।
ਦੱਸਣਯੋਗ ਗੱਲ ਹੈ ਕਿ ਪੁਲਿਸ ਹਿਰਾਸਤ ਦੌਰਾਨ ਜਸਪਾਲ ਨੇ ਖੁਦ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਜਸਪਾਲ ਦੀ ਲਾਸ਼ ਨੂੰ ਇੰਸਪੈਕਟਰ ਵੱਲੋਂ ਖੁਰਦ ਬੁਰਦ ਕਰ ਦਿੱਤਾ ਗਿਆ ਸੀ। ਲਾਸ਼ ਨੂੰ ਖੁਰਦ ਬੁਰਦ ਕਰ ਲੈਣ ਤੋਂ ਬਾਅਦ ਇੰਸਪੈਕਟਰ ਨੇ ਵੀ ਖੁਦਕੁਸ਼ੀ ਕਰ ਲਈ ਸੀ।

