ਚੰਡੀਗੜ੍ਹ, 11 ਫਰਵਰੀ :-
ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ। ਇਸ ਤੋਂ ਇਲਾਵਾ ਕਮਿਸ਼ਨ ਦੀ 27ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ

ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ। ਉਹਨਾ ਦੱਸਿਆ ਕਿ

ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਮੋਹਾਲੀ ਵਿਖੇ 50 ਸਟੂਡੈਂਟਸ ਦੀ ਸਮਰੱਥਾ ਨੂੰ ਵਧਾਕੇ 100 ਕਰਨ ਦੀ ਸਮਾਜਿਕ ਅਧਿਕਾਰਤਾ ਵਿਭਾਗ ਵੱਲੋਂ ਸਰਕਾਰ ਨੂੰ ਪੱਤਰ ਲਿਖ ਦਿੱਤਾ ਗਿਆ ਹੈ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਮੌਜੂਦਾ ਬਕਾਇਆ ਜਾਂਚ ਲਈ ਖੜੇ 59 ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਸਬੰਧੀ ਕਾਰਵਾਈ ਨੂੰ ਵੀ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।
ਅੱਜ ਦੀ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਸੈਕਟਰੀ ਡਾਕਟਰ ਨਯਨ ਜੱਸਲ, ਮੈਂਬਰ ਰੁਪਿੰਦਰ ਸਿੰਘ ਸੀਤਲ, ਗੁਰਪ੍ਰੀਤ ਸਿੰਘ ਇੱਟਾਂਵਾਲੀ, ਗੁਲਜ਼ਾਰ ਸਿੰਘ ਬੋਬੀ , ਪੰਜਾਬ ਪੁਲਿਸ ਦੇ ਐਡੀਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਕੋਸਤੁਬ ਸ਼ਰਮਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰ. ਕੁਲਵੰਤ ਸਿੰਘ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ੍ਰੀਮਤੀ ਵਿਮੀ ਭੁੱਲਰ ਤੋ ਇਲਾਵਾ ਏਆਈਜੀ ਸੁਰਿੰਦਰਜੀਤ ਕੌਰ, ਸ਼੍ਰੀ ਗੌਤਮ ਸਿੰਘਲ ਜੀ ਏਆਈਜੀ ਟਰੇਨਿੰਗ ਪੁਲਿਸ ਵਿਭਾਗ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹੋਰ ਜਾਣੋ:
ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।



