ਦੀਨਾਨਗਰ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਜਸਵੀਰ ਸਿੰਘ ਕਠਿਆਲੀ; ਕੈਬਨਿਟ ਮੰਤਰੀ ਕਟਾਰੂਚੱਕ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਕੀਤਾ ਸਮਰਥਨ

ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਆਮ ਘਰਾਂ ਦੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਣ ਦੀ ਮੁਹਿੰਮ ਤਹਿਤ ਜਸਵੀਰ ਸਿੰਘ ਕਠਿਆਲੀ ਨੇ ਮਾਰਕੀਟ ਕਮੇਟੀ ਦੀਨਾਨਗਰ ਦੇ ਚੇਅਰਮੈਨ…

ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਆਮ ਘਰਾਂ ਦੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਣ ਦੀ ਮੁਹਿੰਮ ਤਹਿਤ ਜਸਵੀਰ ਸਿੰਘ ਕਠਿਆਲੀ ਨੇ ਮਾਰਕੀਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤਾਜਪੋਸ਼ੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਵਿਧਾਇਕ ਗੁਰਦੀਪ ਸਿੰਘ ਰੰਧਾਵਾ , ਰਮਨ ਬਹਿਲ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਪਹੁੰਚੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਸਵੀਰ ਸਿੰਘ ਕਠਿਆਲੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਆਮ ਘਰਾਂ ਦੇ ਧੀਆਂ-ਪੁੱਤਾਂ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵੱਡੇ ਅਹੁਦਿਆਂ ਨਾਲ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।

ਸਮਾਗਮ ਦੌਰਾਨ ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਕਾਨੂੰਨ ਮੁਤਾਬਕ ਉਨ੍ਹਾਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਪਹਿਲਾਂ ਹੀ ਇਸ ਮੰਗ ਦਾ ਖੁੱਲ੍ਹ ਕੇ ਸਮਰਥਨ ਕਰ ਚੁੱਕੇ ਹਨ।

ਦੀਨਾਨਗਰ ਹਲਕੇ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੇ ਸਮਾਗਮ ਵਿੱਚ ਪੁੱਜੇ ਇਲਾਕਾ ਵਾਸੀਆਂ, ਪਾਰਟੀ ਆਗੂਆਂ ਅਤੇ ਮੀਡੀਆ ਕਰਮੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਨਵ-ਨਿਯੁਕਤ ਚੇਅਰਮੈਨ ਜਸਵੀਰ ਸਿੰਘ ਕਠਿਆਲੀ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਕਟਾਰੂਚੱਕ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਸਮੇਤ ਸਾਰੇ ਆਗੂਆਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਹ ਉਸਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਮਾਰਕੀਟ ਕਮੇਟੀ ਨਾਲ ਸਬੰਧਤ ਹਰ ਵਰਗ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 DRM ने भिवानी रेलवे स्टेशन का किया निरीक्षण, यात्री सुविधाओं को लेकर दिए निर्देश,संभावनाओं पर होगा अमल

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *