ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਲਈ ਰਵਾਨਾ

ਅੰਮ੍ਰਿਤਸਰ- ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹਣ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵਾਰੀ-ਵਾਰੀ ਕਰਤਾਰਪੁਰ ਗੁਰਦੁਆਰਾ…

ਅੰਮ੍ਰਿਤਸਰ- ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹਣ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵਾਰੀ-ਵਾਰੀ ਕਰਤਾਰਪੁਰ ਗੁਰਦੁਆਰਾ ਸਾਹਿਬ ਜਾਣ ਦੀਆਂ ਤਿਆਰੀਆਂ ਖਿੱਚ ਰਹੀਆਂ ਹਨ। ਇਸੇ ਲੜੀ ਵਿਚ ਪੰਜਾਬ ਭਾਜਪਾ (Punjab BJP) ਦਾ ਜੱਥਾ ਸਭ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ (Pakistan) ਰਵਾਨਾ ਹੋ ਗਿਆ ਹੈ।

Also Read: ਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਇਹ ਜੱਥਾ ਰਵਾਨਾ ਹੋਇਆ ਹੈ। ਇਸ ਜੱਥੇ ਕਈ ਭਾਜਪਾ ਸੀਨੀਅਰ ਆਗੂ ਵੀ ਸ਼ਾਮਲ ਹਨ। ਦੱਸ ਦਈਏ ਕਿ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਦਾ ਜੱਥਾ ਵੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾ ਰਿਹਾ ਹੈ। ਹਾਲਾਂਕਿ ਇਸ ਜੱਥੇ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜਾਣ ਦੀ ਆਗਿਆ ਨਹੀਂ ਮਿਲੀ। ਇਸ ਤੋਂ ਬਾਅਦ ਕੱਲ ਗੁਰਪੁਰਬ ਮੌਕੇ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਜੱਥਾ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰੇਗਾ।

Also Read: ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਦਾਖਲ ਕੀਤੀ ਪਟੀਸ਼ਨ, ਕੀਤੀ ਇਹ ਮੰਗ

Leave a Reply

Your email address will not be published. Required fields are marked *