ਚੰਡੀਗੜ੍ਹ : ਪੰਜਾਬ ਦੇ ਮੁੱਖ ਭਗਵੰਤ ਮਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਹਮੋ-ਸਾਹਮਣੇ ਹਨ। ਟਵੀਟ ਮਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਅਲਟੀਮੇਟਮ ਦਾ ਜਵਾਬ ਵਿੱਚ ਕੀਤਾ ਗਿਆ ਹੈ, ਜਿਸ ਵਿੱਚ ਜਥੇਦਾਰ ਵਲੋਂ ਸਰਕਾਰ ਨੂੰ ਕਿਹਾ ਗਿਆ ਸੀ ਕਿ ਜੇਕਰ ਸਰਕਾਰ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ 24 ਘੰਟਿਆਂ ਅੰਦਰ ਨਹੀਂ ਛੱਡਦੀ ਤਾਂ ਕੌਮ ਫੈਸਲਾ ਕਰੇਗੀ ਕਿ ਕੀ ਕਰਨਾ ਹੈ। ਮਾਨ ਨੇ ਜਥੇਦਾਰ ਨੂੰ ਕਿਹਾ ਹੈ ਕਿ ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।”
ਜਥੇਦਾਰ ਵੱਲੋਂ ਭਗਵੰਤ ਮਾਨ ਦੇ ਟਵੀਟ ਦਾ ਜਵਾਬ –
ਸੀਐੱਮ ਮਾਨ ਵਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ ਜਥੇਦਾਰ ਨੂੰ ਬੇਅਦਬੀਆਂ ਅਤੇ ਗਾਇਬ ਹੋਏ ਸਰੂਪਾਂ ਨੂੰ ਲੈ ਕੇ ਅਲਟੀਮੇਟਮ ਦੇਣਾ ਚਾਹੀਦਾ ਸੀ, ਨਾ ਕਿ ਇਸ ਲਈ ਕਿ ਗ੍ਰਿਫਤਾਰ ਕੀਤੇ ਨੌਜਵਾਨ 24 ਘੰਟਿਆਂ ਵਿੱਚ ਛੱਡੇ ਜਾਣ। ਇਸੇ ਟਵੀਟ ਦਾ ਜਵਾਬ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਖਿਆ ਹੈ ਕਿ….”ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ, ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ
— Singh Sahib Giani Harpreet Singh ji (@J_Harpreetsingh) March 28, 2023
ਸੁਖਬੀਰ ਸਿੰਘ ਬਾਦਲ ਵੱਲੋਂ ਸੀਐੱਮ ਮਾਨ ਨੂੰ ਜਵਾਬ
ਜਥੇਦਾਰ ਦੇ ਜਵਾਬ ਤੋਂ ਬਾਅਦ ਉਸੇ ਜਵਾਬ ਨੂੰ ਆਪਣੇ ਪ੍ਰਤੀਕਰਮ ਨਾਲ ਉਚੇਚਾ ਨੱਥੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸੀਐੱਮ ਮਾਨ ਨੂੰ ਘੇਰਿਆ ਹੈ। ਉਨ੍ਹਾਂ ਲਿਖਿਆ ”ਮੈਨੂੰ ਯਕੀਨ ਨਹੀਂ ਆ ਰਿਹਾ ਕਿ ਇੱਕ ਕਠਪੁਤਲੀ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿਚ ਇੰਨਾਂ ਅੰਨ੍ਹਾ ਹੋ ਗਿਆ ਹੈ ਕਿ ਦਿੱਲੀ ਬੈਠੀ ਸਿੱਖ ਵਿਰੋਧੀ ਲਾਬੀ ਦੀ ਸ਼ਹਿ ਅਤੇ ਬੇਗਾਨਿਆਂ ਦੀ ਚੁੱਕ ਵਿੱਚ ਆਕੇ ਉਹ ਗੁਰੂ ਘਰ ਨਾਲ ਹੀ ਮੱਥਾ ਲਾਉਣ ਦੀ ਹਿਮਾਕਤ ਕਰ ਬੈਠਾ ਹੈ। ਇਸ ਦਾ ਹਸ਼ਰ ਵੀ ਉਹੀ ਹੋਵੇਗਾ ਜੋ ਸਿੱਖ ਇਤਿਹਾਸ ਵਿੱਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ। ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਆਪਣੀ ਇਸ ਮੂਰਖਾਨਾ ਧਾਰਮਿਕ ਅਵੱਗਿਆ ਦੇ ਪਸ਼ਚਾਤਾਪ ਵੱਜੋਂ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲਵੇ।
ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉਤਰ ਆਈਆਂ ਹਨ। ਮੇਰੀ @BhagwantMann ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ। pic.twitter.com/U4Uz0qIXnY
— Sukhbir Singh Badal (@officeofssbadal) March 29, 2023
ਸੁਖਪਾਲ ਸਿੰਘ ਖਹਿਰਾ ਨੇ ਸੀਐੱਮ ਮਾਨ ਨੂੰ ਘੇਰਿਆ
ਸੁਖਪਾਲ ਸਿੰਘ ਖਹਿਰਾ ਨੇ ਸੀਐੱਮ ਮਾਨ ਨੂੰ ਟਵੀਟ ਕਰਕੇ ਲਿਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਦਮਨ ਚੱਕਰ ਦੇ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦੇਣ ਦੇ ਬਜਾਏ ਉਲਟਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਝੇਡਾਂ ਕਰ ਰਿਹਾ ਹੈ। ਇੰਜ ਲੱਗਦਾ ਹੈ ਕਿ ਦਿੱਲੀ ਦੇ ਇਸ਼ਾਰਿਆਂ ਉੱਪਰ ਚੱਲਦਿਆਂ ਸੱਤਾ ਦੇ ਨਸ਼ੇ ਵਿੱਚ ਚੂਰ ਹੈ ਅਤੇ ਰੱਬ ਨੂੰ ਵੀ ਭੁੱਲ ਗਿਆ ਹੈ।
ਬੜੇ ਦੁੱਖ ਦੀ ਗੱਲ ਹੈ ਕਿ @BhagwantMann ਦਮਨ ਚੱਕਰ ਦੇ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦੇਣ ਦੇ ਬਜਾਏ ਉਲਟਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਝੇਡਾਂ ਕਰ ਰਿਹਾ ਹੈ। ਇੰਜ ਲੱਗਦਾ ਹੈ ਕਿ ਦਿੱਲੀ ਦੇ ਇਸ਼ਾਰਿਆਂ ਉੱਪਰ ਚੱਲਦਿਆਂ ਸੱਤਾ ਦੇ ਨਸ਼ੇ ਵਿੱਚ ਚੂਰ ਹੈ ਅਤੇ ਰੱਬ ਨੂੰ ਵੀ ਭੁੱਲ ਗਿਆ ਹੈ। https://t.co/h0YeeCePLG
— Sukhpal Singh Khaira (@SukhpalKhaira) March 28, 2023



