ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸਿੱਖ ਕੌਮ ਨੂੰ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਹਰ ਸਿੱਖ ਨੂੰ ਆਪਣੇ ਘਰ ਕਿਰਪਾਨ ਜ਼ਰੂਰ ਰੱਖਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਦਿਨ ਗੁਰੂ ਜੀ ਨੇ ਖਾਲਸੇ ਦੇ ਹੱਥ ਵਿੱਚ ਕਿਰਪਾਨ ਦਿੱਤੀ ਸੀ ਅਤੇ ਕਿਰਪਾਨ ਸਾਡੀਆਂ ਪੰਜ ਸ਼੍ਰੇਣੀਆਂ ਵਿੱਚ ਸ਼ਾਮਿਲ ਹੈ।
ਹਰ ਸਿੱਖ ਨੂੰ ਕਿਰਪਾਨ ਰੱਖਣੀ ਲਾਜ਼ਮੀ
ਜਥੇਦਾਰ ਨੇ ਕਿਹਾ ਕਿ ਜਿਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ ਉਹ ਤਲਵਾਰਾਂ ਰੱਖਣ ‘ਤੇ ਪਾਬੰਦੀ ਲਾਉਣ ਦੀ ਗੱਲ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਈ ਸਿੱਖਾਂ ਦੇ ਘਰ ਵਿੱਚ ਤਲਵਾਰ ਰੱਖਣ ਆਰਮਜ਼ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹਰ ਸਿੱਖ ਨੂੰ ਕਿਰਪਾਨ ਰੱਖਣੀ ਚਾਹੀਦੀ ਹੈ।
ਪੰਜਾਬ ਵਿੱਚ ਅਮਨ-ਸ਼ਾਂਤੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਗੜਬੜ ਨਹੀਂ ਹੈ, ਇੱਥੇ ਅਮਨ-ਸ਼ਾਂਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਅਫ਼ਵਾਹਾਂ ਫੈਲਾਈਆ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਕਾਇਮ ਹੈ।

